Weather Update: ਦਿੱਲੀ ਵਿੱਚ ਰਿਕਾਰਡ ਭਾਰੀ ਬਾਰਿਸ਼ ਦੇ ਇੱਕ ਦਿਨ ਬਾਅਦ ਐਤਵਾਰ ਨੂੰ ਅਸਮਾਨ 'ਚ ਬੱਦਲ ਛਾਏ ਰਹੇ ਅਤੇ ਕੁਝ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋਈ। ਸੋਮਵਾਰ ਨੂੰ ਵੀ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ, ਵੱਧ ਤੋਂ ਵੱਧ ਤਾਪਮਾਨ 33.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਮੌਸਮ ਦਾ ਆਮ ਤਾਪਮਾਨ ਹੈ। ਜਦੋਂਕਿ ਘੱਟੋ -ਘੱਟ ਤਾਪਮਾਨ 23.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਮੌਸਮ ਦੀ ਔਸਤ ਤੋਂ ਇੱਕ ਡਿਗਰੀ ਸੈਲਸੀਅਸ ਘੱਟ ਹੈ।
ਸ਼ਨੀਵਾਰ ਨੂੰ ਦਿੱਲੀ ਵਿੱਚ ਭਾਰੀ ਮੀਂਹ ਪਿਆ। ਇਸ ਨਾਲ ਇਸ ਮੌਨਸੂਨ ਵਿੱਚ ਸਭ ਤੋਂ ਵੱਧ ਮੀਂਹ ਦਾ 46 ਸਾਲਾਂ ਦਾ ਰਿਕਾਰਡ ਟੁੱਟ ਗਿਆ। ਸੋਮਵਾਰ ਲਈ ਵੀ ਇਹ ਉਮੀਦ ਕੀਤੀ ਜਾਂਦੀ ਹੈ ਕਿ ਅਸਮਾਨ 'ਚ ਆਮ ਤੌਰ 'ਤੇ ਬੱਦਲਵਾਈ ਛਾਈ ਰਹੇਗੀ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 33 ਅਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਸੋਮਵਾਰ ਸਵੇਰੇ ਕਿਹਾ ਕਿ ਅਗਲੇ 2 ਘੰਟਿਆਂ ਦੌਰਾਨ ਉੱਤਰੀ ਦਿੱਲੀ, ਗੜ੍ਹਮੁਕਤੇਸ਼ਵਰ, ਬਾਗਪਤ, ਕੈਥਲ ਅਤੇ ਰੋਹਤਕ ਦੇ ਵੱਖਰੇ ਸਥਾਨਾਂ 'ਤੇ ਹਲਕੀ ਤੀਬਰਤਾ ਵਾਲੀ ਬਾਰਸ਼ ਹੋਵੇਗੀ।
ਆਈਐਮਡੀ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। 12-16 ਸਤੰਬਰ ਦੇ ਦੌਰਾਨ ਉਤਰਾਖੰਡ ਵਿੱਚ ਕੁਝ ਥਾਵਾਂ 'ਤੇ ਹਲਕੇ ਮੀਂਹ ਦੇ ਨਾਲ-ਨਾਲ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।
ਅਗਲੇ ਤਿੰਨ ਦਿਨਾਂ ਦੌਰਾਨ ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਕੇਰਲ ਦੇ ਵੱਖਰੇ ਸਥਾਨਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 12 ਸਤੰਬਰ ਨੂੰ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ 13 ਸਤੰਬਰ ਨੂੰ ਤੇਲੰਗਾਨਾ ਵਿੱਚ ਕੁਝ ਥਾਵਾਂ 'ਤੇ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Vicky Kaushal ਦੀ ਆਉਣ ਵਾਲੀ ਫਿਲਮ Sardar Udham Singh ਇਸ ਤਰੀਕ ਨੂੰ ਓਟੀਟੀ 'ਤੇ ਹੋਵੇਗੀ ਰਿਲੀਜ਼?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin