ਨਵੀਂ ਦਿੱਲੀ: ਮੌਨਸੂਨ ਦੇ ਮੰਗਲਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦਸਤਕ ਦੀ ਉਮੀਦ ਸੀ ਪਰ ਹੁਣ ਆਈਐਮਡੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਅਗਲੇ ਦੋ ਦਿਨਾਂ ਤੱਕ ਇਸ ਦੇ ਪਹੁੰਚਣ ਦੀ ਸੰਭਾਵਨਾ ਨਹੀਂ ਹੈ।


ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਅਨੁਮਾਨ ਲਗਾਇਆ ਸੀ ਕਿ ਮੌਨਸੂਨ ਨਾਲ ਸਬੰਧਤ ਹਵਾਵਾਂ 15 ਜੂਨ ਤੱਕ ਦਿੱਲੀ ਪਹੁੰਚ ਜਾਣਗੀਆਂ। ਇਸ ਦੇ ਨਾਲ ਹੀ ਮੌਨਸੂਨ 27 ਜੂਨ ਤੱਕ ਦਿੱਲੀ ਪਹੁੰਚ ਜਾਂਦਾ ਹੈ ਅਤੇ 8 ਜੁਲਾਈ ਤੱਕ ਇਹ ਪੂਰੇ ਦੇਸ਼ ਵਿਚ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰੇਗਾ।


ਉਧਰ ਹੁਣ ਆਈਐਮਡੀ ਦੇ ਇੱਕ ਅਧਿਕਾਰੀ ਨੇ ਕਿਹਾ, "ਪੱਛਮੀ ਹਵਾਵਾਂ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਮੌਨਸੂਨ ਦੀ ਰਫਤਾਰ ਹੌਲੀ ਹੋ ਗਈ ਹੈ। ਅਗਲੇ ਦੋ ਦਿਨਾਂ ਵਿੱਚ ਇਸ ਦੇ ਦਿੱਲੀ ਪਹੁੰਚਣ ਦੀ ਸੰਭਾਵਨਾ ਘੱਟ ਹੈ।" ਹਾਲਾਂਕਿ, ਰਾਜਧਾਨੀ ਵਿੱਚ ਮੰਗਲਵਾਰ ਅਤੇ ਬੁੱਧਵਾਰ ਨੂੰ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।


ਮੌਸਮ ਵਿਭਾਗ ਮੁਤਾਬਕ ਹਲਕੀ ਬਾਰਸ਼ ਅਤੇ ਤੂਫਾਨ ਆ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਬਾਰਸ਼ ਅਤੇ ਤੂਫਾਨ ਦੇ ਕਾਰਨ ਵੱਧ ਤੋਂ ਵੱਧ ਤਾਪਮਾਨ 3 ਡਿਗਰੀ ਘੱਟਣ ਦੀ ਸੰਭਾਵਨਾ ਹੈ। ਕੌਮੀ ਰਾਜਧਾਨੀ 'ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਦੱਸ ਦੇਈਏ ਕਿ ਪਿਛਲੇ ਦਿਨ ਵੱਧ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਸੀ। ਜਦੋਂਕਿ ਘੱਟੋ ਘੱਟ ਤਾਪਮਾਨ ਆਮ ਨਾਲੋਂ 3 ਡਿਗਰੀ ਘੱਟ ਕੇ 25.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ 48 ਵਿੱਚ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਵਿੱਚ ਦੱਖਣ ਪੱਛਮੀ ਮੌਨਸੂਨ ਦੇ ਆਉਣ ਦੀ ਸਥਿਤੀ ਹੈ। ਜਿਸ ਕਾਰਨ ਦਿੱਲੀ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: ਬੰਬੇ ਹਾਈ ਕੋਰਟ ਪਹੁੰਚੀ Kangana Ranaut, ਨਹੀਂ ਹੋ ਰਿਹਾ ਪਾਸਪੋਰਟ ਰੀਨਿਊ, ਜਾਣੋ ਕਾਰਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904