Delhi Weather Update: ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਇੱਕ ਵਾਰ ਫਿਰ ਦਿੱਲੀ-NCR ਵਿੱਚ ਗਰਮੀ ਤੇ ਲੂ ਦਾ ਪ੍ਰਕੋਪ ਸ਼ੁਰੂ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਵੀ ਮੰਗਲਵਾਰ ਨੂੰ ਗਰਮੀ ਦੀ ਭਵਿੱਖਬਾਣੀ ਕੀਤੀ ਹੈ। 10 ਜੂਨ ਤੋਂ ਗਰਮ ਤੇ ਖੁਸ਼ਕ ਮੌਸਮ ਤੋਂ ਕੁਝ ਰਾਹਤ ਮਿਲ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ 11 ਤੇ 12 ਜੂਨ ਨੂੰ ਬਾਰਸ਼ ਪੈ ਸਕਦੀ ਹੈ, ਜਿਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਮੰਗਲਵਾਰ ਨੂੰ ਕਿਵੇਂ ਰਹੇਗਾ ਮੌਸਮ
ਮੰਗਲਵਾਰ ਨੂੰ ਕਿਵੇਂ ਰਹੇਗਾ ਮੌਸਮ
ਮੌਸਮ ਵਿਭਾਗ ਮੁਤਾਬਕ ਮੰਗਲਵਾਰ ਯਾਨੀ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਲੂ ਦੀਆਂ ਲਹਿਰਾਂ ਪ੍ਰੇਸ਼ਾਨ ਕਰਨਗੀਆਂ। ਮੌਸਮ ਵਿਭਾਗ ਨੇ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅੱਜ ਦਿੱਲੀ-ਐਨਸੀਆਰ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਸੋਮਵਾਰ ਨੂੰ ਤਾਪਮਾਨ 46 ਡਿਗਰੀ ਤੱਕ ਪਹੁੰਚ ਗਿਆ ਸੀ
ਦੱਸ ਦੇਈਏ ਕਿ ਸੋਮਵਾਰ ਨੂੰ ਦਿੱਲੀ 'ਚ ਪੈ ਰਹੀ ਕੜਾਕੇ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਸੀ। ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 26.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚ ਗਿਆ। ਇਨ੍ਹਾਂ ਵਿੱਚੋਂ ਪਾਲਮ ਵਿੱਚ ਤਾਪਮਾਨ 44.6 ਡਿਗਰੀ ਦਰਜ ਕੀਤਾ ਗਿਆ। ਜਦੋਂਕਿ ਰਿਜ ਵਿੱਚ 44.9 ਡਿਗਰੀ, ਨੋਇਡਾ ਵਿੱਚ 44.8 ਡਿਗਰੀ, ਪੀਤਮਪੁਰਾ ਵਿੱਚ 45.8 ਡਿਗਰੀ ਅਤੇ ਸੀਬੀਡਬਲਯੂਜੀ ਸਪੋਰਟਸ ਕੰਪਲੈਕਸ ਵਿੱਚ 46.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਦਿੱਲੀ 'ਚ ਕਿਉਂ ਪੈ ਰਹੀ ਹੈ ਭਿਆਨਕ ਗਰਮੀ ?
ਮੌਸਮ ਵਿਗਿਆਨੀ ਆਰ ਕੇ ਜੇਨਾਮਾਨੀ ਮੁਤਾਬਕ ਪਾਕਿਸਤਾਨ ਤੋਂ ਖੁਸ਼ਕ ਅਤੇ ਗਰਮ ਹਵਾਵਾਂ ਆ ਰਹੀਆਂ ਹਨ। ਇਸ ਕਾਰਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਗਰਮੀ ਨੇ ਤਬਾਹੀ ਮਚਾਈ ਹੋਈ ਹੈ। ਕਈ ਇਲਾਕਿਆਂ 'ਚ ਭਿਆਨਕ ਗਰਮੀ ਦੇ ਹਾਲਾਤ ਦੇਖਣ ਨੂੰ ਮਿਲ ਰਹੇ ਹਨ। ਇਸ ਦੇ ਨਾਲ ਹੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕ ਹੀਟਵੇਵ ਕਾਰਨ ਕਾਫੀ ਪ੍ਰੇਸ਼ਾਨ ਹਨ। ਫਿਲਹਾਲ 10 ਜੂਨ ਨੂੰ ਗਰਮੀ ਤੇ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ ਹੈ।