ਪੜਚੋਲ ਕਰੋ

 Delhi-NCR Weather Forecast : ਦਿੱਲੀ-NCR 'ਚ ਭਿਆਨਕ ਗਰਮੀ ਤੋਂ ਅਜੇ ਨਹੀਂ ਮਿਲੇਗੀ ਰਾਹਤ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਦਿੱਲੀ-ਐਨਸੀਆਰ ਵਿੱਚ ਸ਼ਨੀਵਾਰ ਨੂੰ ਵੀ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ, ਹਾਲਾਂਕਿ ‘ਲੂ’ ਚੱਲਣ ਦੀ ਆਸ਼ੰਕਾ ਨਹੀਂ ਹੈ। IMD ਨੇ ਦਿੱਲੀ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਗਰਜ ਨਾਲ ਬਿਜਲੀ ਚਮਕਣ ਦੀ ਭਵਿੱਖਬਾਣੀ ਕੀਤੀ।

Delhi-NCR Weather and Pollution Report Today 11 June : ਦਿੱਲੀ-ਐਨਸੀਆਰ ਵਿੱਚ ਸ਼ਨੀਵਾਰ ਨੂੰ ਵੀ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ, ਹਾਲਾਂਕਿ ‘ਲੂ’ ਚੱਲਣ ਦੀ ਆਸ਼ੰਕਾ ਨਹੀਂ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਗਰਜ ਨਾਲ ਬਿਜਲੀ ਚਮਕਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਉਨ੍ਹਾਂ ਥਾਵਾਂ 'ਤੇ ਮੌਸਮ ਸੁਹਾਵਣਾ ਹੋ ਸਕਦਾ ਹੈ। ਐਤਵਾਰ ਤੋਂ ਤਾਪਮਾਨ 'ਚ 1 ਤੋਂ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ ਅਤੇ ਤੇਜ਼ ਹਵਾ ਦੀ ਉਮੀਦ ਹੈ।
 
ਮੌਸਮ ਵਿਭਾਗ ਅਨੁਸਾਰ 15 ਜੂਨ ਤੱਕ ਗਰਮੀ ਤੋਂ ਕੋਈ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ। ਦੂਜੇ ਪਾਸੇ ਨਮੀ ਵਾਲੀਆਂ ਪੂਰਬੀ ਹਵਾਵਾਂ 16 ਜੂਨ ਤੋਂ ਗਰਮੀ ਤੋਂ ਰਾਹਤ ਦਿਵਾ ਸਕਦੀਆਂ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਦਿੱਲੀ 'ਚ ਭਿਆਨਿਕ ਗਰਮੀ ਦਾ ਦੌਰ ਜਾਰੀ ਰਿਹਾ। ਦਿੱਲੀ ਦੇ ਬੇਸ ਸਟੇਸ਼ਨ ਸਫਦਰਜੰਗ ਦਾ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਵੱਧ ਹੈ, ਜਦੋਂ ਕਿ ਨਜਫਗੜ੍ਹ ਦਾ ਸਭ ਤੋਂ ਵੱਧ ਤਾਪਮਾਨ 46.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੁੰਗੇਸ਼ਪੁਰ ਅਤੇ ਸਪੋਰਟਸ ਕੰਪਲੈਕਸ ਵਿਚ 45.9 ਡਿਗਰੀ, ਪਿਤਾਮਪੁਰਾ ਵਿਚ 45.6, ਰਿਜ 'ਚ 44.7 ਅਤੇ ਨੋਇਡਾ ਵਿਚ 44 ਡਿਗਰੀ ਤੋਂ ਇਲਾਵਾ ਗੁਰੂਗ੍ਰਾਮ ਵਿਚ 42.8 ਡਿਗਰੀ ਦਰਜ ਕੀਤਾ ਗਿਆ।

ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ 'ਚ ਸ਼ਨੀਵਾਰ ਨੂੰ  ਕਿਵੇਂ ਰਹੇਗਾ ਮੌਸਮ ?

ਸ਼ੁੱਕਰਵਾਰ ਨੂੰ ਦਿੱਲੀ 'ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2 ਜ਼ਿਆਦਾ 29.8 ਅਤੇ ਵੱਧ ਤੋਂ ਵੱਧ ਤਾਪਮਾਨ  ਆਮ ਨਾਲੋਂ 4 ਵੱਧ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹਵਾ ਵਿੱਚ ਨਮੀ ਦਾ ਪੱਧਰ 16 ਤੋਂ 36 ਫੀਸਦੀ ਤੱਕ ਸੀ।   
ਸ਼ਨੀਵਾਰ ਨੂੰ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 43 ਅਤੇ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ ਅਤੇ ਗਰਜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।
ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 45.5 ਅਤੇ ਘੱਟੋ-ਘੱਟ ਤਾਪਮਾਨ 37 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ।
ਗੁਰੂਗ੍ਰਾਮ 'ਚ ਵੱਧ ਤੋਂ ਵੱਧ ਤਾਪਮਾਨ 42 ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਵਿੱਚ ਹਲਕੇ ਬੱਦਲ ਹੋਣਗੇ।
ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦਾ ਪੱਧਰ 'ਬਹੁਤ ਖ਼ਰਾਬ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ ਸ਼ਨੀਵਾਰ ਸਵੇਰੇ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 'ਬਹੁਤ ਖਰਾਬ' ਸ਼੍ਰੇਣੀ ਵਿੱਚ 313 ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਨੋਇਡਾ ਵਿੱਚ 383 ਦਰਜ ਹੋਇਆ , ਜਦੋਂ ਕਿ ਗੁਰੂਗ੍ਰਾਮ ਵਿੱਚ 321 ਦਰਜ ਹੋਇਆ ਹੈ। 
 
AQI ਨੂੰ ਜ਼ੀਰੋ ਅਤੇ 50 ਦੇ ਵਿਚਕਾਰ 'ਚੰਗਾ', 51 ਅਤੇ 100 ਦੇ ਵਿਚਕਾਰ 'ਤਸੱਲੀਬਖਸ਼', 101 ਅਤੇ 200 ਦੇ ਵਿਚਕਾਰ 'ਮੱਧਮ ', 201 ਅਤੇ 300 ਦੇ ਵਿਚਕਾਰ 'ਖ਼ਰਾਬ', 301 ਅਤੇ 400 ਵਿਚਕਾਰ 'ਬਹੁਤ ਖ਼ਰਾਬ' ਅਤੇ 401 ਅਤੇ 500 ਦੇ ਵਿਚਕਾਰ ਗੰਭੀਰ' ਸੀਮਾ ਵਿੱਚ ਮੰਨਿਆ ਜਾਂਦਾ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget