Delhi-NCR Weather Report Today 20 August 2022 : ਦਿੱਲੀ-ਐਨਸੀਆਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਰਕੇ ਹੁੰਮਸ ਭਰੀ ਗਰਮੀ ਦਾ ਪ੍ਰਕੋਪ ਵਧ ਗਿਆ ਹੈ। ਸ਼ੁੱਕਰਵਾਰ ਨੂੰ ਵੀ ਦਿੱਲੀ 'ਚ ਸਵੇਰੇ ਹੀ ਤੇਜ਼ ਧੁੱਪ ਦੇ ਨਾਲ ਹੀ ਆਸਮਾਨ 'ਚ ਬੱਦਲ ਛਾਏ ਰਹੇ। ਇਸ ਦੌਰਾਨ ਮੱਧਮ ਰਫ਼ਤਾਰ ਨਾਲ ਹਵਾ ਵੀ ਚੱਲੀ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ (ਆਈਐਮਡੀ) ਅਨੁਸਾਰ ਤਾਪਮਾਨ ਵਿੱਚ ਵੀ ਵਾਧਾ ਹੋਇਆ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਪਾਰ ਪਹੁੰਚ ਗਿਆ।


ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕਿਤੇ ਵੀ ਮੀਂਹ ਦਰਜ ਨਹੀਂ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਤੋਂ ਮੌਸਮ 'ਚ ਬਦਲਾਅ ਆਉਣ ਨਾਲ ਗਰਮੀ ਤੋਂ ਰਾਹਤ ਮਿਲੇਗੀ। ਦਰਅਸਲ, ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਦਿੱਲੀ 'ਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਸੋਮਵਾਰ ਤੱਕ ਮੌਸਮ ਅਜਿਹਾ ਹੀ ਰਹਿ ਸਕਦਾ ਹੈ। ਦੂਜੇ ਪਾਸੇ, ਨੋਇਡਾ ਅਤੇ ਗੁਰੂਗ੍ਰਾਮ ਵਿੱਚ ਮੌਸਮ ਘੱਟ ਜਾਂ ਵੱਧ ਜਿਹਾ ਹੀ ਰਹੇਗਾ।

 ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ 'ਚ ਸ਼ਨੀਵਾਰ ਨੂੰ ਕਿਹੋ ਜਿਹਾ ਰਹੇਗਾ ਮੌਸਮ?

 



 ਦਿੱਲੀ 'ਚ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ ਆਮ ਦੇ ਆਸ -ਪਾਸ 26.7 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਵੱਧ ਅਧਿਕਤਮ   35.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

 

ਹਵਾ ਵਿੱਚ ਨਮੀ ਦਾ ਪੱਧਰ 64 ਤੋਂ 82 ਫੀਸਦੀ ਰਿਹਾ।


ਦਿੱਲੀ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਬੱਦਲਵਾਈ ਰਹੇਗਾ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ।



ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 34.6 ਅਤੇ ਘੱਟੋ-ਘੱਟ ਤਾਪਮਾਨ 28.5 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਬੱਦਲਵਾਈ ਰਹੇਗੀ ਅਤੇ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।


ਗੁਰੂਗ੍ਰਾਮ 'ਚ ਵੱਧ ਤੋਂ ਵੱਧ ਤਾਪਮਾਨ 33 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਥੋੜੇ ਜਿਹੇ ਬੱਦਲ ਛਾਏ ਰਹਿਣਗੇ। ਗਰਜ ਨਾਲ ਇੱਕ ਜਾਂ ਦੋ ਵਾਰ ਮੀਂਹ ਪੈ ਸਕਦਾ ਹੈ।