Weather Update: ਦਿੱਲੀ-ਐਨਸੀਆਰ 'ਚ ਬਦਲਿਆ ਮੌਸਮ, ਲਗਾਤਾਰ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ
Delhi-NCR Weather Update: ਮੌਸਮ ਵਿਭਾਗ ਨੇ ਪੂਰਵ ਅਨੁਮਾਨ ਵਿੱਚ ਕਿਹਾ ਹੈ ਕਿ ਸੋਮਵਾਰ ਨੂੰ ਅਸਮਾਨ ਬੱਦਲਵਾਈ ਵਾਲਾ ਰਹੇਗਾ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਨਵੀਂ ਦਿੱਲੀ: ਦਿੱਲੀ ਐਨਸੀਆਰ ਵਿੱਚ ਮੌਸਮ ਦਾ ਮਿਜਾਜ਼ ਬਿਗੜਦਾ ਨਜ਼ਰ ਆ ਰਿਹਾ ਹੈ। ਮੀਂਹ ਕਾਰਨ ਮੌਸਮ 'ਚ ਠੰਢਕ ਵੱਧ ਗਈ ਹੈ। ਮੌਸਮ ਵਿਭਾਗ ਮੁਤਾਬਕ, ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਅਚਾਨਕ ਤਬਦੀਲੀ ਆਈ ਹੈ। ਐਤਵਾਰ ਦੁਪਹਿਰ ਨੂੰ ਦਿੱਲੀ ਐਨਸੀਆਰ ਵਿੱਚ ਮੌਸਮ ਅਚਾਨਕ ਬਦਲ ਗਿਆ। ਪਿਛਲੇ 24 ਘੰਟਿਆਂ ਵਿੱਚ ਸ਼ਹਿਰ ਵਿੱਚ ਤਿੰਨ ਮਿਲੀਮੀਟਰ ਮੀਂਹ ਪਿਆ ਹੈ।
ਐਤਵਾਰ ਨੂੰ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ, ਜਿਸ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ ਅਤੇ ਟ੍ਰੈਫਿਕ ਸਮੱਸਿਆ ਪੈਦਾ ਹੋ ਗਈ ਅਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਭਾਰੀ ਮੀਂਹ ਦੇ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ ਅਤੇ ਵੱਧ ਤੋਂ ਵੱਧ ਤਾਪਮਾਨ 30.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਘੱਟੋ ਘੱਟ ਤਾਪਮਾਨ 23.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਚਾਰ ਡਿਗਰੀ ਵੱਧ ਹੈ, ਜਦੋਂ ਕਿ ਸ਼ਾਮ 5.30 ਵਜੇ ਸਾਪੇਖ ਨਮੀ 96 ਫ਼ੀਸਦੀ ਦਰਜ ਕੀਤੀ ਗਈ।
ਆਈਐਮਡੀ ਨੇ ਬੱਦਲ ਛਾਏ ਅਸਮਾਨ ਅਤੇ ਗਰਜ -ਤੂਫ਼ਾਨ ਦੇ ਨਾਲ ਦਰਮਿਆਨੀ ਤੋਂ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਸੀ। ਦਿੱਲੀ ਤੋਂ ਇਲਾਵਾ ਰਾਸ਼ਟਰੀ ਰਾਜਧਾਨੀ ਖੇਤਰ ਦੇ ਕਈ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਆਈਐਮਡੀ ਨੇ ਲੋਨੀ ਦੇਹਾਤ, ਹਿੰਡਨ ਏਅਰ ਫੋਰਸ ਬੇਸ, ਬਹਾਦਰਗੜ੍ਹ, ਗਾਜ਼ੀਆਬਾਦ, ਇੰਦਰਾਪੁਰਮ, ਛਪਰੌਲਾ, ਦਾਦਰੀ, ਗ੍ਰੇਟਰ ਨੋਇਡਾ, ਗੁਰੂਗ੍ਰਾਮ, ਫਰੀਦਾਬਾਦ, ਬੱਲਭਗੜ੍ਹ, ਸੋਹਨਾ, ਮਾਨੇਸਰ ਅਤੇ ਰੇਵਾੜੀ ਅਤੇ ਹੋਰ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਸੀ।
ਵਿਭਾਗ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਸੋਮਵਾਰ ਨੂੰ ਅਸਮਾਨ ਬੱਦਲਵਾਈ ਵਾਲਾ ਰਹੇਗਾ ਅਤੇ ਹਲਕੀ ਬਾਰਿਸ਼ ਅਤੇ ਗਰਜ਼ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ ਪਾਸ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਇਸ ਸ਼ਹਿਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ 'ਤੇ ਮਿਲੇਗਾ ਇਨਾਮ ਜਿੱਤਣ ਦਾ ਮੌਕਾ, ਜਾਣੋ ਵਧੇਰੇ ਜਾਣਕਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: