Delhi-NCR Weather Update: ਦਿੱਲੀ ਅਤੇ ਗੁਰੂਗ੍ਰਾਮ 'ਚ ਰਿਕਾਰਡ ਤੋੜ ਗਰਮੀ, 'ਲੂ' ਦਾ ਕਹਿਰ ਰਹੇਗਾ ਜਾਰੀ ਤਾਂ ਕਈ ਸੂਬਿਆਂ 'ਚ ਹੋ ਸਕਦੀ ਬਾਰਸ਼
Weather Report: ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ 12 ਅਪ੍ਰੈਲ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਨਾਲ ਹੀ, ਉੱਤਰੀ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।
Delhi-NCR Weather Update: temperature breaks record of many years in delhi and gurugram, heat increased
Weather Forecast Today: ਉੱਤਰੀ ਭਾਰਤ ਗੰਭੀਰ ਗਰਮੀ ਦੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਦੇਸ਼ ਦੇ ਕਈ ਸੂਬਿਆਂ ਸਮੇਤ ਕਈ ਸੂਬੇ ਗਰਮੀ ਤੋਂ ਤੰਗ ਆ ਚੁੱਕੇ ਹਨ। ਇਸ ਦੌਰਾਨ ਭਾਰਤੀ ਮੌਸਮ ਵਿਗਿਆਨ ਨੇ ਐਤਵਾਰ ਨੂੰ ਕਈ ਸੂਬਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਜੇਕਰ ਤੇਜ਼ ਮੀਂਹ ਪੈਂਦਾ ਹੈ ਤਾਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ 12 ਅਪ੍ਰੈਲ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਨਾਲ ਹੀ, ਉੱਤਰੀ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।
ਉਧਰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵਧਦੀ ਗਰਮੀ ਦਾ ਦੌਰ ਜਾਰੀ ਹੈ। ਭਾਰਤ ਮੌਸਮ ਵਿਭਾਗ (IMD) ਮੁਤਾਬਕ, ਐਤਵਾਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਅਤੇ ਨਾਲ ਹੀ ਘੱਟੋ-ਘੱਟ ਤਾਪਮਾਨ 23.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਵੱਧ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 6 ਵੱਧ ਹੈ। ਹਵਾ ਵਿੱਚ ਨਮੀ ਦਾ ਪੱਧਰ 15 ਤੋਂ 32 ਫੀਸਦੀ ਰਿਹਾ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸੋਮਵਾਰ ਨੂੰ ਵੀ ਦਿੱਲੀ ਦੇ ਕਈ ਹਿੱਸਿਆਂ 'ਚ 'ਲੂ' ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਅਸਮਾਨ ਸਾਫ਼ ਰਹੇਗਾ ਅਤੇ ਤੇਜ਼ ਧੁੱਪ ਰਹੇਗੀ, ਜਦਕਿ ਵੱਧ ਤੋਂ ਵੱਧ ਤਾਪਮਾਨ 41 ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਹੁਣ ਜਾਣੋ ਕਿੱਥੇ ਪਵੇਗਾ ਮੀਂਹ
ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 12 ਅਪ੍ਰੈਲ ਤੋਂ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਗਰਮੀ ਦੀ ਲਹਿਰ ਘੱਟ ਸਕਦੀ ਹੈ। ਦੂਜੇ ਪਾਸੇ ਨਾਗਾਲੈਂਡ, ਮਨੀਪੁਰ, ਅਸਾਮ, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅਗਲੇ ਪੰਜ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਆਸਾਮ, ਮੇਘਾਲਿਆ ਵਿੱਚ 10, 13 ਅਤੇ 14 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ 13 ਅਤੇ 14 ਅਪ੍ਰੈਲ ਨੂੰ ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ 10 ਅਪ੍ਰੈਲ ਨੂੰ ਪੱਛਮੀ ਬੰਗਾਲ ਅਤੇ ਸਿੱਕਮ ਦੇ ਹਿਮਾਲੀਅਨ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਕਿਹਾ ਕਿ ਮੰਗਲਵਾਰ ਤੋਂ ਦਿੱਲੀ ਵਿੱਚ ਬੱਦਲਵਾਈ ਰਹਿਣ ਕਾਰਨ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਦੀ ਮੰਨਿਏ ਤਾਂ ਦਿੱਲੀ ਵਿੱਚ ਪਿਛਲੇ ਹਫ਼ਤੇ ਤੋਂ ਗਰਮ ਹਵਾਵਾਂ ਚੱਲ ਰਹੀਆਂ ਹਨ ਅਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: Bank Holidays: ਇਨ੍ਹਾਂ ਸ਼ਹਿਰਾਂ 'ਚ 14 ਤੋਂ 17 ਅਪ੍ਰੈਲ ਤੱਕ ਬੰਦ ਰਹਿਣਗੇ ਬੈਂਕ, ਜਲਦੀ ਚੈੱਕ ਕਰੋਂ ਲਿਸਟ