Delhi-NCR Weather Today Updates 23 September 2022  : ਦਿੱਲੀ-ਐਨਸੀਆਰ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਹਾਲ ਬੇਹਾਲ ਕਰ ਦਿੱਤਾ ਹੈ। ਮੀਂਹ ਕਾਰਨ ਦਿੱਲੀ-ਐਨਸੀਆਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਭਰ ਗਿਆ ਹੈ। ਅਜਿਹੇ 'ਚ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਦਿੱਲੀ 'ਚ ਸ਼ੁੱਕਰਵਾਰ ਨੂੰ ਵੀ ਬਾਰਸ਼ ਜਾਰੀ ਰਹੇਗੀ। ਮੌਸਮ ਵਿਭਾਗ ਨੇ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ।


ਮੌਸਮ ਵਿਭਾਗ ਮੁਤਾਬਕ 26 ਸਤੰਬਰ ਤੱਕ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੀਂਹ ਦੇ ਰੁਕਣ ਦੀ ਸੰਭਾਵਨਾ ਹੈ, ਹਾਲਾਂਕਿ ਆਸਮਾਨ 'ਚ ਬੱਦਲਵਾਈ ਰਹਿ ਸਕਦੀ ਹੈ। ਇਸ ਤੋਂ ਇਲਾਵਾ ਨੋਇਡਾ ਅਤੇ ਗੁਰੂਗ੍ਰਾਮ 'ਚ ਵੀ ਮੌਸਮ ਦਾ ਪੈਟਰਨ ਦਿੱਲੀ ਵਾਂਗ ਹੀ ਰਹਿਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਪਿਛਲੇ 24 ਘੰਟਿਆਂ 'ਚ ਦਿੱਲੀ 'ਚ ਮੀਂਹ ਕਾਰਨ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ ਸੀ। ਮੌਸਮ ਵਿਭਾਗ ਮੁਤਾਬਕ ਦਿੱਲੀ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 23.8 ਡਿਗਰੀ ਸੈਲਸੀਅਸ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 7.28 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ।

ਸਕੂਲ ਕੀਤੇ ਗਏ ਬੰਦ


ਅਨੁਮਾਨ ਹੈ ਕਿ 28-29 ਸਤੰਬਰ ਦੇ ਆਸ-ਪਾਸ ਮਾਨਸੂਨ ਦਿੱਲੀ-ਐਨਸੀਆਰ ਤੋਂ ਹਟ ਸਕਦਾ ਹੈ। ਦੂਜੇ ਪਾਸੇ ਸ਼ੁੱਕਰਵਾਰ ਨੂੰ ਮੀਂਹ ਦੀ ਸੰਭਾਵਨਾ ਦੇ ਵਿਚਕਾਰ ਗੁਰੂਗ੍ਰਾਮ, ਨੋਇਡਾ-ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਫਰੀਦਾਬਾਦ ਦੇ 8ਵੀਂ ਜਮਾਤ ਤੱਕ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਗੁਰੂਗ੍ਰਾਮ 'ਚ ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਜ਼ਿਲੇ ਦੇ ਸਾਰੇ ਕਾਰਪੋਰੇਟ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਪਾਣੀ ਭਰ ਜਾਣ ਕਾਰਨ ਦਿੱਲੀ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਕੁਝ ਰਸਤਿਆਂ ਤੋਂ ਬਚਣ ਦੀ ਸਲਾਹ ਦਿੱਤੀ ਹੈ।


ਹਵਾ ਵਿੱਚ ਨਮੀ ਦਾ ਪੱਧਰ 96 ਤੋਂ 100 ਫੀਸਦੀ ਰਿਹਾ

 

ਸ਼ੁੱਕਰਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 28 ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।  ਆਸਮਾਨ 'ਚ ਬੱਦਲਵਾਈ ਰਹਿ ਸਕਦੀ ਹੈ। ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 27 ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਬੱਦਲਵਾਈ ਰਹੇਗੀ ਅਤੇ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ।
ਗੁਰੂਗ੍ਰਾਮ ਵਿੱਚ ਵੱਧ ਤੋਂ ਵੱਧ ਤਾਪਮਾਨ 31 ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਬੱਦਲਵਾਈ ਰਹੇਗੀ ਅਤੇ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ-ਐਨਸੀਆਰ ਵਿੱਚ ਮੀਂਹ ਕਾਰਨ ਥੋੜ੍ਹੀ ਸਾਫ਼ ਹੋਈ ਹਵਾ 


ਦਿੱਲੀ-ਐਨਸੀਆਰ ਵਿੱਚ ਮੀਂਹ ਕਾਰਨ ਹਵਾ ਪ੍ਰਦੂਸ਼ਣ ਵਿੱਚ ਇੱਕ ਵਾਰ ਫਿਰ ਕਮੀ ਆਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਮੁਤਾਬਕ ਸ਼ੁੱਕਰਵਾਰ ਸਵੇਰੇ ਦਿੱਲੀ 'ਚ ਏਅਰ ਕੁਆਲਿਟੀ ਇੰਡੈਕਸ (AQI) 'ਚੰਗੀ' ਸ਼੍ਰੇਣੀ 'ਚ 50 ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਨੋਇਡਾ ਵਿੱਚ ‘ਤਸੱਲੀਬਖ਼ਸ਼’ ਸ਼੍ਰੇਣੀ ਵਿੱਚ 78 ਅਤੇ ਗੁਰੂਗ੍ਰਾਮ ਵਿੱਚ ‘ਤਸੱਲੀਬਖ਼ਸ਼’ ਸ਼੍ਰੇਣੀ ਵਿੱਚ 93 ਦਰਜ ਕੀਤਾ ਗਿਆ ਹੈ । ਦੱਸ ਦੇਈਏ ਕਿ AQI ਨੂੰ ਜ਼ੀਰੋ ਅਤੇ 50 ਦੇ ਵਿਚਕਾਰ 'ਚੰਗਾ', 51 ਅਤੇ 100 ਦੇ ਵਿਚਕਾਰ 'ਤਸੱਲੀਬਖਸ਼', 101 ਅਤੇ 200 ਦੇ ਵਿਚਕਾਰ 'ਮੱਧਮ',  201 ਅਤੇ 300 ਦੇ ਵਿਚਕਾਰ 'ਖ਼ਰਾਬ', 301 ਅਤੇ 400 ਵਿਚਕਾਰ 'ਬਹੁਤ ਖ਼ਰਾਬ ' ਅਤੇ 401 ਅਤੇ 500 ਦੇ ਵਿਚਕਾਰ 'ਗੰਭੀਰ' ਰੇਂਜ ਵਿੱਚ ਮੰਨਿਆ ਜਾਂਦਾ ਹੈ।