ਨਵੀਂ ਦਿੱਲੀ: ਦਿੱਲੀ-ਐਨਸੀਆਰ ਵਿੱਚ ਮੌਸਮ ਦੇ ਮਿਜਾਜ਼ ਬੇਹੱਦ ਗਰਮ ਹਨ। ਇਸ ਵੇਲੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਭਾਰਤੀ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਅੱਜ ਵੀ ਦਿੱਲੀ ਵਿਚ ਲੂ ਚਲ ਸਕਦੀ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਮੌਨਸੂਨ ਨੂੰ ਦਿੱਲੀ ਪਹੁੰਚਣ ਵਿਚ ਘੱਟੋ ਘੱਟ ਇੱਕ ਹਫਤਾ ਲੱਗ ਜਾਵੇਗਾ। ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ ਵਿੱਚ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਦਿੱਲੀ ਦੇ ਕਈਂ ਹਿੱਸਿਆਂ ਵਿੱਚ ਦਰਜ ਕੀਤਾ ਗਿਆ ਹੈ।


ਮੌਸਮ ਵਿਭਾਗ ਨੇ ਦੱਸਿਆ ਹੈ ਕਿ ਗਰਮੀ ਦਾ ਪ੍ਰਕੋਪ ਸਿਰਫ ਦਿੱਲੀ-ਐਨਸੀਆਰ ਤੱਕ ਸੀਮਿਤ ਨਹੀਂ ਹੈ। ਇਸਦਾ ਅਸਰ ਪੰਜਾਬ ਅਤੇ ਹਰਿਆਣਾ, ਰਾਜਸਥਾਨ ਅਤੇ ਇਥੋਂ ਤਕ ਕਿ ਜੰਮੂ ਵਿੱਚ ਵੀ ਵੇਖਿਆ ਜਾ ਸਕਦਾ ਹੈ।


ਇਨ੍ਹਾਂ ਸੂਬਿਆਂ ਵਿੱਚ ਪੈ ਸਕਦਾ ਹੈ ਮੀਂਹ


ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਬਿਹਾਰ, ਪੱਛਮੀ ਬੰਗਾਲ, ਸਿੱਕਮ ਸਮੇਤ ਉੱਤਰ-ਪੂਰਬ ਦੇ ਕਈ ਸੂਬਿਆਂ ਵਿੱਚ ਕਈ ਥਾਂਵਾਂ 'ਤੇ ਭਾਰੀ ਬਾਰਸ਼ ਹੋ ਸਕਦੀ ਹੈ। ਦੂਜੇ ਪਾਸੇ ਪੂਰਬੀ ਉੱਤਰ ਪ੍ਰਦੇਸ਼, ਉਤਰਾਖੰਡ ਵਿੱਚ ਵੀ ਭਾਰੀ ਬਾਰਸ਼ ਵੇਖੀ ਜਾ ਸਕਦੀ ਹੈ।


ਜੰਮੂ ਵਿੱਚ ਭਿਆਨਕ ਗਰਮੀ


ਦੱਸ ਦੇਈਏ ਕਿ ਬੁੱਧਵਾਰ ਨੂੰ ਇਸ ਸੀਜ਼ਨ ਦਾ ਸਭ ਤੋਂ ਗਰਮ ਦਿਨ ਜੰਮੂ ਵਿੱਚ ਮਹਿਸੂਸ ਕੀਤਾ ਗਿਆ। ਇੱਥੇ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਘੱਟੋ ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਦਿੱਲੀ 'ਚ ਯੈਲੋ ਅਲਰਟ ਜਾਰੀ


ਮੌਸਮ ਵਿਭਾਗ ਨੇ ਦਿੱਲੀ ਵਿੱਚ ਲੂ ਸਬੰਧੀ ਦੋ ਦਿਨਾਂ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਇਸ ਦਿਨ ਤਾਪਮਾਨ ਵਿਚ ਥੋੜੀ ਜਿਹੀ ਗਿਰਾਵਟ ਵੇਖੀ ਜਾ ਸਕਦੀ ਹੈ।


2 ਜੁਲਾਈ ਨੂੰ ਹੋ ਸਕਦੀ ਹੈ ਬਾਰਸ਼


ਮੌਸਮ ਵਿਭਾਗ ਨੇ ਦਿੱਲੀ ਵਿੱਚ ਹੋਈ ਬਾਰਸ਼ ਦੇ ਬਾਰੇ ਵਿੱਚ ਕਿਹਾ ਹੈ ਕਿ ਤੇਜ਼ ਹਵਾਵਾਂ ਨਾਲ 2 ਜੁਲਾਈ ਨੂੰ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ 3, 4 ਅਤੇ 5 ਜੁਲਾਈ ਨੂੰ ਵੀ ਮੌਸਮ ਵਿਭਾਗ ਨੇ ਬੱਦਲਵਾਈ ਵਾਲੇ ਮੌਸਮ ਦੀ ਸੰਭਾਵਨਾ ਜ਼ਾਹਰ ਕੀਤੀ ਹੈ।


ਇਹ ਵੀ ਪੜ੍ਹੋ: ਅਮਰੀਕਾ ਦੇ ਸਰਫਸਾਈਡ ਵਿਚ ਇਮਾਰਤ ਦੇ ਮਲਬੇ ਚੋਂ ਮਿਲੀਆਂ ਚਾਰ ਹੋਰ ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 16 ਹੋਈ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904