Weather Forecast Today: ਦਿੱਲੀ-NCR 'ਚ ਧੂੜ ਭਰੀ ਹਨੇਰੀ, ਕਈ ਫਲਾਈਟਸ ਕੀਤੀਆਂ ਗਈਆਂ ਡਾਇਵਰਟ
Weather in Delhi-NCR: ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਲੂਅ ਚਲਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
Delhi Weather Update: ਰਾਜਧਾਨੀ ਦਿੱਲੀ ਵਿੱਚ ਸੋਮਵਾਰ ਨੂੰ ਮੌਸਮ (Dealhi weather) ਵਿੱਚ ਅਚਾਨਕ ਬਦਲਾਅ ਵੇਖਣ ਨੂੰ ਮਿਲਿਆ। ਇੱਥੇ ਤੇਜ਼ ਹਨੇਰੀ ਤੋਂ ਬਾਅਦ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਦਰਜ ਕੀਤਾ ਗਿਆ ਸੀ ਅਤੇ ਅਗਲੇ ਦੋ-ਤਿੰਨ ਦਿਨਾਂ ਵਿੱਚ ਹੀਟ ਵੇਵ (Heat Wave) ਦੇ ਪ੍ਰਕੋਪ ਕਾਰਨ ਵੀਰਵਾਰ ਤੱਕ ਪਾਰਾ 44 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ।
ਪਾਰਾ 42 ਡਿਗਰੀ ਤੋਂ ਉਪਰ ਪਹੁੰਚਿਆ
ਇਸ ਦੇ ਨਾਲ ਹੀ ਦਿੱਲੀ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਸਪੋਰਟਸ ਕੰਪਲੈਕਸ 43.1 ਡਿਗਰੀ ਸੈਲਸੀਅਸ ਤਾਪਮਾਨ ਨਾਲ ਸ਼ਹਿਰ ਦਾ ਸਭ ਤੋਂ ਗਰਮ ਸਥਾਨ ਰਿਹਾ। ਅਫਗਾਨਿਸਤਾਨ 'ਤੇ ਪੱਛਮੀ ਗੜਬੜੀ ਦੇ ਕਾਰਨ ਅੰਸ਼ਕ ਤੌਰ 'ਤੇ ਬੱਦਲਵਾਈ ਵਾਲੇ ਅਸਮਾਨ ਨੇ ਉੱਤਰੀ-ਪੱਛਮੀ ਭਾਰਤ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਹੀਟ ਵੇਵ ਤੋਂ ਕੁਝ ਰਾਹਤ ਦਿੱਤੀ ਹੈ।
#WATCH दिल्ली में अचानक तेज़ आंधी के चलते मौसम में बदलाव आया। (वीडियो केंद्रीय सचिवालय इलाके की है।) pic.twitter.com/pN7dFulgmy
— ANI_HindiNews (@AHindinews) April 25, 2022
ਅਗਲੇ ਕੁਝ ਦਿਨਾਂ ਤੱਕ ਗਰਮੀ ਦੀ ਸੰਭਾਵਨਾ
ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਗਲੇ ਕੁਝ ਦਿਨਾਂ ਵਿੱਚ ਗਰਮੀ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਰਾਸ਼ਟਰੀ ਰਾਜਧਾਨੀ 'ਚ 28 ਅਪ੍ਰੈਲ ਤੋਂ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਸ ਦੌਰਾਨ ਸੋਮਵਾਰ ਨੂੰ ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਲੂਅ ਚਲਣ ਦੀ ਸਥਿਤੀ ਬਣੀ ਰਹੀ ਅਤੇ ਇਸ ਖੇਤਰ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਰਿਹਾ। ਗੁਰੂਗ੍ਰਾਮ 'ਚ ਜਿੱਥੇ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 39.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਰਿਆਣਾ ਪੰਜਾਬ 'ਚ ਤਾਪਮਾਨ (Punjab Haryana Weather)
ਮੌਸਮ ਵਿਭਾਗ ਮੁਤਾਬਕ, ਹਰਿਆਣਾ ਦੇ ਭਿਵਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 41.4 ਡਿਗਰੀ ਸੈਲਸੀਅਸ, ਹਿਸਾਰ ਵਿੱਚ 41.2 ਡਿਗਰੀ ਸੈਲਸੀਅਸ, ਸਿਰਸਾ ਅਤੇ ਰੋਹਤਕ ਵਿੱਚ 40.9 ਡਿਗਰੀ ਸੈਲਸੀਅਸ ਅਤੇ ਅੰਬਾਲਾ ਵਿੱਚ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜਦਕਿ ਦੂਜੇ ਪਾਸੇ ਦੂਜੇ ਪਾਸੇ ਪੰਜਾਬ ਦੇ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ, ਬਠਿੰਡਾ ਦਾ 40 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਦਾ 40.5 ਡਿਗਰੀ ਸੈਲਸੀਅਸ, ਅੰਮ੍ਰਿਤਸਰ ਦਾ 38.7 ਡਿਗਰੀ ਅਤੇ ਲੁਧਿਆਣਾ ਦਾ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ ਦੇ ਨੋਟਿਸ ਦਾ ਜਵਾਬ ਦੇਣ ਹੁਣ 27 ਅਪ੍ਰੈਲ ਨੂੰ ਆ ਸਕਦੈ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ