Delhi Weather Today: ਅੱਜ ਤੋਂ ਦੋ ਦਿਨ ਭਾਰੀ ਬਾਰਸ਼ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਬਾਰਸ਼ ਹੋਣ ਕਾਰਨ ਤਾਪਮਾਨ 'ਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਦੇ ਮੁਤਾਬਕ ਤਾਪਮਾਨ 'ਚ 5 ਡਿਗਰੀ ਸੈਲਸੀਅਸ ਦੀ ਕਮੀ ਦੇਖੀ ਜਾਵੇਗੀ।
ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਦੇ ਮੁਤਾਬਕ ਦਿੱਲੀ 'ਚ ਬਾਰਸ਼ ਦਾ ਨਵਾਂ ਦੌਰ ਸ਼ੁਰੂ ਹੋਣ ਵਾਲਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦੋ ਦਿਨਾਂ ਤਕ ਦਿੱਲੀ 'ਚ ਲਗਾਤਾਰ ਬਾਰਸ਼ ਦੀ ਸੰਭਾਵਨਾ ਹੈ। ਫਿਲਹਾਲ ਮੌਸਮ ਵਿਭਾਗ ਨੇ ਦਿੱਲੀ 'ਚ 30 ਤੋਂ 40 ਕਿਲੋਮੀਟਰ ਪ੍ਰਤੀਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਵੀ ਗੱਲ ਕਹੀ ਹੈ।
ਤਾਪਮਾਨ 'ਚ ਆਵੇਗੀ ਗਿਰਾਵਟ
ਮੌਸਮ ਵਿਭਾਗ ਨੇ ਦਿੱਲੀ 'ਚ ਆਗਾਮੀ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕਰਦਿਆਂ ਕਿਹਾ ਕਿ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਲਗਾਤਾਰ ਬਾਰਸ਼ ਹੋਣ ਨਾਲ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਬਾਰਸ਼ ਹੋਣ ਕਾਰਨ ਤਾਪਮਾਨ 'ਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਦੇ ਮੁਤਾਬਕ ਤਾਪਮਾਨ 'ਚ 5 ਡਿਗਰੀ ਸੈਲਸੀਅਸ ਦੀ ਕਮੀ ਦੇਖੀ ਜਾਵੇਗੀ।
ਟੁੱਟੇਗਾ ਬਾਰਸ਼ ਦਾ ਰਿਕਾਰਡ
ਮੌਸਮ ਵਿਭਾਗ ਦੇ ਮੁਤਾਬਕ ਦਿੱਲੀ 'ਚ ਇਨ੍ਹਾਂ ਦੋ ਦਿਨਾਂ 'ਚ ਹੋਣ ਵਾਲੀ ਬਾਰਸ਼ ਬੀਤੇ ਪੁਰਾਣੇ ਕਈ ਸਾਲਾਂ ਦਾ ਰਿਕਾਰਡ ਤੋੜਨ ਵਾਲੀ ਹੈ। ਮੌਸਮ ਵਿਭਾਗ ਦੇ ਜਾਰੀ ਅੰਕੜਿਆਂ ਮੁਤਾਬਕ ਦਿੱਲੀ 'ਚ ਅਜੇ ਤਕ 1146 ਮਿਮੀ ਦੇ ਕਰੀਬ ਬਾਰਸ਼ ਦਰਜ ਕੀਤੀ ਗਈ ਹੈ। ਜਿਸ ਨੂੰ ਬੀਤੇ 46 ਸਾਲਾਂ 'ਚ ਸਭ ਤੋਂ ਜ਼ਿਆਦਾ ਦੱਸਿਆ ਗਿਆ ਹੈ। ਇਸ ਤੋਂ ਪਹਿਲਾਂ ਸਾਲ 1975 'ਚ ਦਿੱਲੀ ਦੇ ਸਫਦਰਜੰਗ ਤੇ 1155 ਮਿਮੀ ਬਾਰਸ਼ ਦਰਜ ਕੀਤੀ ਗਈ ਸੀ।
ਇਸ ਵਾਰ ਮਾਨਸੂਨ ਅਜੇ ਤਕ ਐਕਟਿਵ ਹੈ। ਇਸ ਕਾਰਨ ਹੀ ਦਿੱਲੀ ਸਮੇਤ ਦੇਸ਼ ਦੇ ਹੋਰ ਸੂਬਿਆਂ 'ਚ ਅਜੇ ਤਕ ਬਾਰਸ਼ ਹੋ ਰਹੀ ਹੈ। ਦਿੱਲੀ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਸੜਕਾਂ 'ਤੇ ਪਾਣੀ ਭਰਿਆ ਹੋਇਆ ਹੈ। ਜਿਸ ਕਾਰਨ ਆਮ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਹੋਇਆ ਹੈ।
ਇਹ ਵੀ ਪੜ੍ਹੋ: ਹੈਰਾਨੀਜਨਕ! ਇੱਕ iPhone 'ਤੇ 60% ਤੋਂ ਵੱਧ ਕਮਾਉਂਦੀ Apple ਕੰਪਨੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904