Delhi Rain: ਦਿੱਲੀ ਦੇ ਇਲਾਕਿਆਂ ਵਿੱਚ ਅੱਜ ਹਲਕੀ ਬਾਰਿਸ਼ ਹੋਈ। ਇਸ ਬਾਰਿਸ਼ ਤੋਂ ਬਾਅਦ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਕੜਕਦੀ ਧੁੱਪ 'ਚ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਰਿਹਾ ਸੀ। ਇਸ ਦੇ ਨਾਲ ਹੀ ਹੁਣ ਕੁਝ ਰਾਹਤ ਮਿਲੀ ਹੈ।
ਮੌਸਮ ਵਿਭਾਗ ਨੇ ਪ੍ਰਗਟਾਇਆ ਸੀ ਖਦਸ਼ਾ
ਭਾਰਤੀ ਮੌਸਮ ਵਿਭਾਗ (IMD) ਨੇ ਗਰਜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਦੇ ਨਾਲ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਸੀ। ਆਈਐਮਡੀ ਮੁਤਾਬਕ , ਸਫਦਰਜੰਗ ਆਬਜ਼ਰਵੇਟਰੀ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ।
ਦਿੱਲੀ 'ਚ ਗਰਮੀ ਨੇ ਤੋੜੇ ਰਿਕਾਰਡ
ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 45.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸਾਲ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਆਈਐਮਡੀ ਨੇ ਦੱਸਿਆ ਕਿ ਸਵੇਰੇ 8.30 ਵਜੇ ਹਵਾ ਵਿੱਚ ਨਮੀ ਦੀ ਦਰ 58 ਫੀਸਦੀ ਦਰਜ ਕੀਤੀ ਗਈ। ਹਵਾ ਦੀ ਗੁਣਵੱਤਾ ਏਜੰਸੀ SAFAR ਦੇ ਅੰਕੜਿਆਂ ਅਨੁਸਾਰ, ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) ਸਵੇਰੇ 9:03 ਵਜੇ 206 ਸੀ। ਹਵਾ ਦੀ ਗੁਣਵੱਤਾ ‘ਦਰਮਿਆਨੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ।
ਪੰਜਾਬ ਦਾ ਮੌਸਮ
ਪੰਜਾਬ 'ਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਅਗਲੇ 5 ਦਿਨਾਂ ਤੱਕ ਗਰਮੀ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸ਼ੁੱਕਰਵਾਰ ਤੋਂ ਮੌਸਮ ਬਦਲ ਜਾਵੇਗਾ ਤੇ ਗਰਜ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 24 ਮਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ, ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ: ਸ਼ੀਨਾ ਬੋਰਾ ਕਤਲ ਕੇਸ ਦੀ ਦੋਸ਼ੀ ਇੰਦਰਾਣੀ ਮੁਖਰਜੀ ਸਾਢੇ ਛੇ ਸਾਲ ਬਾਅਦ ਜੇਲ੍ਹ ਤੋਂ ਰਿਹਾਅ