Punjab News: ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ, ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 19 ਅਕਤੂਬਰ ਤੋਂ 26 ਅਕਤੂਬਰ 2022 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ  ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ,  ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

 

ਬੁਲਾਰੇ ਨੇ ਨਹਿਰੀ  ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ. ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

 

ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ‘ਬੀ’ ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

 

ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ  ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ  ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ।ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਇਹਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: