ਪੜਚੋਲ ਕਰੋ

ਝੀਂਗਾ ਮੱਛੀ ਪਾਲ ਕੇ ਬੰਜਰ ਜ਼ਮੀਨਾਂ ਤੋਂ ਹੀ ਕਮਾਓ 3 ਤੋਂ 4 ਲੱਖ ਪ੍ਰਤੀ ਏਕੜ ਮੁਨਾਫ਼ਾ, ਪੰਜਾਬ ਸਰਕਾਰ ਦੇ ਰਹੀ 40 ਤੋਂ 60 ਫ਼ੀਸਦੀ ਸਬਸਿਡੀ

ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਸਰਕਾਰ ਸੂਬੇ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੱਖਣੀ-ਪੱਛਮੀ ਪੰਜ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ...

ਚੰਡੀਗੜ੍ਹ: ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਸਰਕਾਰ ਸੂਬੇ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੱਖਣੀ-ਪੱਛਮੀ ਪੰਜ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫ਼ਰੀਦਕੋਟ ਤੇ ਫ਼ਾਜ਼ਿਲਕਾ ਦੀਆਂ ਜ਼ਮੀਨਾਂ ਸੇਮ ਤੇ ਖਾਰੇਪਣ ਦੀ ਮਾਰ ਹੇਠ ਹਨ ਤੇ ਖੇਤੀ ਤੋਂ ਵਾਂਝੀਆਂ ਪਈਆਂ ਹਨ, ਜਿਨ੍ਹਾਂ ਵਿੱਚ ਝੀਂਗਾ ਪਾਲਣ ਬਹੁਤ ਲਾਭਕਾਰੀ ਸਿੱਧ ਹੋ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਮੇਂ ਰਾਜ ਵਿੱਚ 1212 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ ਤੇ 360 ਤੋਂ ਵੱਧ ਕਿਸਾਨ ਇਸ ਕਿੱਤੇ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਹਨ। ਕਿਸਾਨ ਝੀਂਗਾ ਪਾਲਣ ਨਾਲ ਬੰਜਰ ਜ਼ਮੀਨਾਂ ਤੋਂ 3 ਤੋਂ 4 ਲੱਖ ਪ੍ਰਤੀ ਏਕੜ ਦਾ ਮੁਨਾਫ਼ਾ ਪ੍ਰਾਪਤ ਕਰ ਰਹੇ ਹਨ। ਸਾਲ 2022-23 ਦੌਰਾਨ ਸੂਬੇ ਵਿੱਚ 2400 ਟਨ ਤੋਂ ਵੱਧ ਝੀਂਗੇ ਦਾ ਉਤਪਾਦਨ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਦੌਰਾਨ ਝੀਂਗਾ ਕਿੱਤੇ ਨੂੰ 5,000 ਏਕੜ ਰਕਬੇ ਵਿੱਚ ਪ੍ਰਫੁੱਲਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਮੱਛੀ ਪਾਲਣ ਮੰਤਰੀ ਨੇ ਦੱਸਿਆ ਕਿ ਝੀਂਗਾ ਪਾਲਣ ਦਾ ਸੂਬੇ ਵਿੱਚ ਪਸਾਰ ਕਰਨ ਲਈ ਸਰਕਾਰ ਵੱਲੋਂ 40 ਤੋਂ 60 ਫ਼ੀਸਦੀ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ। ਰਾਜ ਦੇ ਦੱਖਣੀ-ਪੱਛਮੀ ਜ਼ਿਲ੍ਹਿਆਂ ਦੇ ਕਿਸਾਨ ਇਸ ਸਹੂਲਤ ਦਾ ਲਾਹਾ ਲੈ ਕੇ ਇਸ ਕਿੱਤੇ ਦੀ ਸ਼ੁਰੂਆਤ ਕਰ ਸਕਦੇ ਹਨ ਤੇ ਵੱਧ ਮੁਨਾਫ਼ਾ ਕਮਾ ਸਕਦੇ ਹਨ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੀਂਗਾ ਪਾਲਣ ਨੂੰ ਪ੍ਰਫੁੱਲਿਤ ਕਰਨ ਲਈ ਮੱਛੀ ਪਾਲਣ ਵਿਭਾਗ ਦਾ ਇੱਕ ਟ੍ਰੇਨਿੰਗ ਸੈਂਟਰ, ਪਿੰਡ ਈਨਾ ਖੇੜਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਨੂੰ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਇਸ ਸੈਂਟਰ ਤੋਂ ਕਿਸਾਨ ਝੀਂਗਾ ਪਾਲਣ ਦੀ ਮੁਫ਼ਤ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਮਿੱਟੀ ਪਾਣੀ ਦੇ ਨਮੂਨਿਆਂ ਦੀ ਪਰਖ ਸਹੂਲਤ ਵੀ ਇਸ ਸੈਂਟਰ ’ਤੇ ਪ੍ਰਦਾਨ ਕੀਤੀ ਜਾਂਦੀ ਹੈ। ਝੀਂਗਾ ਪਾਲਣ 120 ਦਿਨਾਂ ਦੀ ਗਰਮੀ ਦੀ ਰੁੱਤ ਦੀ ਫ਼ਸਲ ਹੈ। ਪੰਜਾਬ ਵਿੱਚ ਝੀਂਗੇ ਦੇ ਪੂੰਗ ਦੀ ਸਟਾਕਿੰਗ ਅਪ੍ਰੈਲ ਦੇ ਮਹੀਨੇ ਵਿੱਚ ਕੀਤੀ ਜਾਂਦੀ ਹੈ ਅਤੇ ਇਸ ਦੀ ਫ਼ਸਲ ਅਗਸਤ ਮਹੀਨੇ ਵਿੱਚ ਪ੍ਰਾਪਤ ਕਰ ਲਈ ਜਾਂਦੀ ਹੈ।

ਉਧਰ ਅੱਜ ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਤੇ ਕਿਸਾਨਾਂ ਨੂੰ ਇਸ ਕਿੱਤੇ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਰੀ ਕੀਤਾ। ਮੱਛੀ ਪਾਲਣ ਵਿਭਾਗ ਵੱਲੋਂ ਪੋਸਟਰ ਬਣਵਾਉਣ ਲਈ ਸਰਕਾਰੀ ਫ਼ਾਈਨ ਆਰਟ ਕਾਲਜ, ਸੈਕਟਰ-10, ਚੰਡੀਗੜ੍ਹ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥਣ ਮਿਸ ਪ੍ਰਨੀਤ ਕੌਰ ਦੇ ਪੋਸਟਰ ਦੀ ਚੋਣ ਕੀਤੀ ਗਈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਵਿਦਿਆਰਥਣ ਨੂੰ 10,000 ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

Ludhiana Sad News | ਜਨਮ ਦਿਨ ਤੋਂ ਪਹਿਲਾਂ 8 ਸਾਲ ਦੇ ਬੱਚੇ ਦੀ ਦਰਦਨਾਕ ਮੌਤ, ਜ਼ਿੰਮੇਵਾਰ ਕੌਣ ਕੁਦਰਤ ਜਾਂ ਸਰਕਾਰੀ ਮਹਿਕਮੇ ?Amritsar Police | ਡਰੋਨ ਦੇ ਜ਼ਰੀਏ ਪਾਕਿਸਤਾਨ ਤੋਂ ਮੰਗਵਾ ਰਹੇ ਸੀ ਹੈਰੋਇਨ -ਅੰਮ੍ਰਿਤਸਰ ਪੁਲਿਸ ਨੇ ਕਾਬੂ ਕੀਤੇ 3 ਤਸਕਰBarnala News | ਉਧਾਰ ਲਏ ਪੈਸੇ ਨਹੀਂ ਮੋੜ ਰਿਹਾ ਸੀ ਦੋਸਤ - ਦੋਸਤ ਨੇ ਦਿੱਤੀ ਖ਼ੌਫ਼ਨਾਕ ਮੌXXXਤMLA Narinder Pal Sawna Raid | ਵਿਧਾਇਕ ਨੇ ਮਾਰਿਆ ਨਗਰ ਕੌਂਸਲ ਦਫ਼ਤਰ 'ਚ ਛਾਪਾ,ਵੇਖੋ ਕਿਉਂ ਭੜਕੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ ਹਲਚਲ
Embed widget