Farm Laws To Be Repeal: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਮਗਰੋਂ ਵੀ ਕੇਂਦਰੀ ਖੇਤੀ ਮੰਤਰੀ ਨੇ ਨਰਿੰਦਰ ਸਿੰਘ ਤੋਮਰ (Narendra Singh Tomar) ਨੇ ਖੇਤੀ ਕਾਨੂੰਨਾਂ (Farm Law) ਦੀ ਪ੍ਰਸੰਸਾ ਕੀਤੀ ਹੈ। ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਤੋਮਰ ਨੇ ਕਿਹਾ ਸੰਸਦ ਤੋਂ ਪਾਸ ਹੋਏ 3 ਕਾਨੂੰਨ ਲਿਆਂਦੇ ਸੀ। ਇਸ ਨਾਲ ਕਿਸਾਨਾਂ ਨੂੰ ਫਾਇਦਾ ਹੋਣਾ ਸੀ।

ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਲਿਆਉਣ ਪਿੱਛੇ ਕਿਸਾਨਾਂ ਦੇ ਜੀਵਨ 'ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਪੀਐਮ ਮੋਦੀ ਦੀ ਇੱਛਾ ਸੀ ਪਰ ਮੈਨੂੰ ਦੁੱਖ ਹੈ ਕਿ ਅਸੀਂ ਦੇਸ਼ ਦੇ ਕੁਝ ਕਿਸਾਨਾਂ ਨੂੰ ਇਸ ਨਵੇਂ ਕਾਨੂੰਨ ਦਾ ਲਾਭ ਦੱਸਣ 'ਚ ਅਸਫਲ ਰਹੇ।


 








ਖੇਤੀ ਮੰਤਰੀ ਨੇ ਅੱਗੇ ਕਿਹਾ ਦੇਸ਼ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਤੋਂ ਪੀਐਮ ਮੋਦੀ ਨੇ 2014 ‘ਚ ਸਰਕਾਰ ਦੀ ਵਾਗਡੋਰ ਆਪਣੇ ਹੱਥਾਂ 'ਚ ਲਈ ਹੈ, ਉਨ੍ਹਾਂ ਦੀ ਸਰਕਾਰ ਦੀ ਪ੍ਰਤੀਬੱਧਤਾ ਕਿਸਾਨਾਂ ਤੇ ਖੇਤੀ ਲਈ ਰਹੀ ਹੈ। ਨਤੀਜੇ ਵਜੋਂ ਤੁਸੀਂ ਦੇਖਿਆ ਹੋਵੇਗਾ ਕਿ ਪਿਛਲੇ 7 ਸਾਲਾਂ 'ਚ ਖੇਤੀ ਨੂੰ ਲਾਭ ਪਹੁੰਚਾਉਣ ਵਾਲੀਆਂ ਕਈ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲੀ ਵੱਡੀ ਜਿੱਤ

 

ਦਰਅਸਲ ਪਿਛਲੇ ਸਾਲ ਲਿਆਂਦੇ ਗਏ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅੱਜ ਵੱਡੀ ਜਿੱਤ ਮਿਲੀ ਹੈ। ਕੇਂਦਰ ਸਰਕਾਰ ਨੇ ਇਕ ਵੱਡਾ ਕਦਮ ਚੁੱਕਦੇ ਹੋਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਏ ਹਨ। ਇਨ੍ਹਾਂ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ ਇਕ ਸਾਲ ਤੋਂ ਪ੍ਰਦਰਸ਼ਨ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਨਾਂ ਸੰਬੋਧਨ 'ਚ ਖੇਤੀ ਕਾਨੂੰਨਾਂ (Farm Laws)  ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।