Today Weather: ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਿਨ ਦੀ ਸ਼ੁਰੂਆਤ ਠੰਢਾ ਸਵੇਰ ਨਾਲ ਹੋਈ ਤੇ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ 'ਚ ਆਸਮਾਨ ਸਾਫ ਰਹਿਣ ਤੇ ਠੰਢੀਆਂ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਸ਼ਨੀਵਾਰ ਨੂੰ ਦਿੱਲੀ ਵਿੱਚ ਸੀਜ਼ਨ ਦਾ ਪਹਿਲਾ "ਠੰਢਾ ਦਿਨ" ਸੀ ਤੇ ਉੱਤਰ-ਪੱਛਮੀ ਹਵਾਵਾਂ ਕਾਰਨ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 17.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਘੱਟ ਤੇ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਸੀ। ਵਿਭਾਗ ਨੇ ਕਿਹਾ ਕਿ ਜਦੋਂ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਘੱਟ ਜਾਂ ਇਸ ਦੇ ਬਰਾਬਰ ਹੁੰਦਾ ਹੈ ਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਤੋਂ ਘੱਟ 4.5 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਜਾਂਦਾ ਹੈ, ਤਾਂ ਉਸ ਨੂੰ "ਠੰਢਾ ਦਿਨ" ਕਿਹਾ ਜਾਂਦਾ ਹੈ।

 

[blurb]





[/blurb]

ਰਾਸ਼ਟਰੀ ਰਾਜਧਾਨੀ 'ਚ ਏਅਰ ਕੁਆਲਿਟੀ ਇੰਡੈਕਸ (AQI) ਸਵੇਰੇ 9 ਵਜੇ 274 'ਤੇ ਰਿਹਾ, ਜੋ 'ਖਰਾਬ' ਸ਼੍ਰੇਣੀ 'ਚ ਆਉਂਦਾ ਹੈ। ਫਰੀਦਾਬਾਦ ਵਿੱਚ AQI 234, ਗਾਜ਼ੀਆਬਾਦ ਵਿੱਚ 224, ਗ੍ਰੇਟਰ ਨੋਇਡਾ ਵਿੱਚ 177, ਗੁਰੂਗ੍ਰਾਮ ਵਿੱਚ 214 ਤੇ ਨੋਇਡਾ ਵਿੱਚ 204 ਸੀ। AQI ਜ਼ੀਰੋ ਤੇ 50 ਵਿਚਕਾਰ 'ਚੰਗਾ', 51 ਤੇ 100 'ਤਸੱਲੀਬਖਸ਼', 101 ਅਤੇ 200 'ਦਰਮਿਆਨਾ', 201 ਤੇ 300 'ਮਾੜਾ', 301 ਤੇ 400 'ਬਹੁਤ ਮਾੜਾ' ਤੇ 401 ਤੇ 500 ਦੇ ਵਿਚਕਾਰ AQI ਨੂੰ ਗੰਭੀਰ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ।

ਦਿੱਲੀ 'ਚ 3 ਦਿਨਾਂ ਲਈ ਰੈੱਡ ਅਲਰਟ ਜਾਰੀ  
ਦੂਜੇ ਪਾਸੇ, ਸਵੇਰੇ ਸੰਘਣੀ ਧੁੰਦ ਕਾਰਨ ਸਫਦਰਜੰਗ ਵਿੱਚ ਵਿਜ਼ੀਬਿਲਟੀ 1800 ਮੀਟਰ ਰਿਕਾਰਡ ਕੀਤੀ ਗਈ ਹੈ। ਇਸ ਤੋਂ ਇਲਾਵਾ ਪਹਾੜੀ 'ਤੇ ਬਰਫਬਾਰੀ ਕਈ ਰਾਜਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉੱਤਰ ਪ੍ਰਦੇਸ਼ ਵਿੱਚ ਵੀ ਕੜਾਕੇ ਦੀ ਠੰਢ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਬਿਹਾਰ ਵਿੱਚ ਵੀ ਠੰਢ ਵਧਦੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਸੀਤ ਲਹਿਰ ਤੇ ਵਧਦੀ ਠੰਢ ਦੇ ਮੱਦੇਨਜ਼ਰ ਯੈਲੋ ਅਲਰਟ 3 ਦਿਨਾਂ ਤੱਕ ਜਾਰੀ ਰਹੇਗਾ।

ਰਾਜਸਥਾਨ ਵਿੱਚ ਬਰਫ਼ ਜਮਾਉਣ ਵਾਲੀ ਸਰਦੀ
ਇਸ ਦੇ ਨਾਲ ਹੀ ਰਾਜਸਥਾਨ ਵਿੱਚ ਬਰਫ਼ ਜਮਾਉਣ ਵਾਲੀ ਸਰਦੀ ਦਾ ਕਹਿਰ ਹੈ। ਮੌਸਮ ਵਿਭਾਗ ਮੁਤਾਬਕ 18 ਦਸੰਬਰ ਨੂੰ ਪੱਛਮੀ ਰਾਜਸਥਾਨ ਦੇ ਚੁਰੂ ਵਿੱਚ ਘੱਟੋ-ਘੱਟ ਤਾਪਮਾਨ -1.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ ਤੇ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਦੀਆਂ ਕਈ ਥਾਵਾਂ 'ਤੇ ਆਮ ਤਾਪਮਾਨ -1.6 ਡਿਗਰੀ ਸੈਲਸੀਅਸ ਤੋਂ -3.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।