ਪੜਚੋਲ ਕਰੋ

Agriculture News: ਪੰਜਾਬ 'ਚ ਵਿਕ ਰਹੇ ਨਕਲੀ ਬੀਜ, ਕੀਟਨਾਸ਼ਕ ਤੇ ਖਾਦਾਂ, ਬੀਜਾਂ ਦੇ 141 ਸੈਂਪਲ ਫੇਲ੍ਹ

Agriculture News: ਪੰਜਾਬ ਵਿੱਚ ਵੱਡੇ ਪੱਧਰ ਉਪਰ ਨਕਲੀ ਬੀਜ, ਕੀਟਨਾਸ਼ਕ ਤੇ ਖਾਦਾਂ ਵਿਕ ਰਹੀਆਂ ਹਨ। ਇਸ ਨਾਲ ਕਿਸਾਨਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਇਸ ਉਪਰ ਸ਼ਿਕੰਜਾ ਕੱਸਿਆ ਹੈ।

Agriculture News: ਪੰਜਾਬ ਵਿੱਚ ਵੱਡੇ ਪੱਧਰ ਉਪਰ ਨਕਲੀ ਬੀਜ, ਕੀਟਨਾਸ਼ਕ ਤੇ ਖਾਦਾਂ ਵਿਕ ਰਹੀਆਂ ਹਨ। ਇਸ ਨਾਲ ਕਿਸਾਨਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਇਸ ਉਪਰ ਸ਼ਿਕੰਜਾ ਕੱਸਿਆ ਹੈ। ਇਸ ਮਗਰੋਂ ਖੁਲਾਸਾ ਹੋਇਆ ਹੈ ਕਿ ਪੰਜਾਬ ਅੰਦਰ ਬੀਜਾਂ ਦੇ 141 ਸੈਂਪਲ ਗੁਣਵੱਤਾ ਜਾਂਚ ਦੌਰਾਨ ਫੇਲ੍ਹ ਹੋ ਗਏ। ਇਸ ਦੇ ਨਾਲ ਹੀ ਕੀਟਨਾਸ਼ਕਾਂ ਦੇ 81 ਸੈਂਪਲ ਤੇ ਖਾਦਾਂ ਦੇ 78 ਸੈਂਪਲ ਗੈਰ-ਮਿਆਰੀ ਪਾਏ ਗਏ। ਇਸ ਮਗਰੋਂ ਖੇਤੀ ਮਹਿਕਮਾ ਹੋਰ ਚੌਕਸ ਹੋ ਗਿਆ ਹੈ।

ਦੱਸ ਦਈਏ ਕਿ ਪੰਜਾਬ ਦੇ ਖੇਤੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਗਲਵਾਰ ਨੂੰ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਖੇਤੀ ਮੰਤਰੀ ਨੇ ਸਾਰੇ ਮੁੱਖ ਖੇਤੀ ਅਫ਼ਸਰਾਂ ਨੂੰ ਹਰ 15 ਦਿਨਾਂ ਬਾਅਦ ਕੰਮਕਾਜ ਦੀ ਪ੍ਰਗਤੀ ਰਿਪੋਰਟਾਂ ਦੇਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਚੱਲ ਰਹੀਆਂ ਕੇਂਦਰ ਤੇ ਰਾਜ ਸਰਕਾਰ ਦੀਆਂ ਖੇਤੀ ਸਬੰਧੀ ਸਕੀਮਾਂ ਦੀ ਨਿਗਰਾਨੀ ਕੀਤੀ ਜਾ ਸਕੇਗੀ ਤੇ ਸਮੇਂ ਸਿਰ ਲੋੜੀਂਦੇ ਸੁਧਾਰ ਕੀਤੇ ਜਾਣਗੇ। 

ਉਨ੍ਹਾਂ ਸੂਬੇ ਦੇ ਕਿਸਾਨਾਂ ਲਈ ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤਾਂ ਯਕੀਨੀ ਬਣਾਉਣ ਲਈ ਫੀਲਡ ਸਟਾਫ਼ ਨੂੰ ਬੀਜਾਂ, ਕੀਟਨਾਸ਼ਕਾਂ ਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚਿਆਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਕੀਟਨਾਸ਼ਕਾਂ ਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਕ੍ਰਮਵਾਰ 6100, 4800 ਤੇ 3700 ਨਿਰਧਾਰਤ ਕੀਤੇ ਗਏ ਸਨ। ਇਨ੍ਹਾਂ ਵਿੱਚੋਂ ਹੁਣ ਤੱਕ 5082 ਬੀਜਾਂ, 2867 ਕੀਟਨਾਸ਼ਕਾਂ ਤੇ 2473 ਖਾਦਾਂ ਦੇ ਨਮੂਨੇ ਲਏ ਜਾ ਚੁੱਕੇ ਹਨ। ਬੀਜਾਂ ਦੇ 141 ਨਮੂਨੇ ਗੁਣਵੱਤਾ ਜਾਂਚ ਦੌਰਾਨ ਫੇਲ੍ਹ ਹੋ ਗਏ, ਕੀਟਨਾਸ਼ਕਾਂ ਦੇ 81 ਨਮੂਨੇ ਤੇ ਖਾਦਾਂ ਦੇ 78 ਨਮੂਨੇ ਗੈਰ-ਮਿਆਰੀ ਪਾਏ ਗਏ। 

ਉਧਰ, ਵਿਭਾਗ ਨੇ ਉਨ੍ਹਾਂ ਡੀਲਰਾਂ ਤੇ ਫ਼ਰਮਾਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ, ਜਿਨ੍ਹਾਂ ਦੇ ਨਮੂਨੇ ਮਿਆਰ ਦੇ ਮਾਪਦੰਡਾਂ ’ਤੇ ਖਰੇ ਨਹੀਂ ਉੱਤਰੇ। ਕੈਬਨਿਟ ਮੰਤਰੀ ਨੇ ਮੁੱਖ ਖੇਤੀ ਅਫ਼ਸਰਾਂ ਨੂੰ ਫ਼ੰਡਾਂ ਦੀ ਸਹੀ ਢੰਗ ਨਾਲ ਵਰਤੋਂ ਕਰਨ ਤੇ ਇਸ ਸਬੰਧੀ ਮੌਜੂਦਾ ਵਿੱਤੀ ਸਾਲ ਖ਼ਤਮ ਹੋਣ ਤੋਂ ਪਹਿਲਾਂ ਸਮਰੱਥ ਅਧਿਕਾਰੀਆਂ ਨੂੰ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ।

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget