ਪੜਚੋਲ ਕਰੋ

ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਸੰਗਰੂਰ ਵਿੱਚ ਜੱਟ-ਸੀਰੀ (ਖੇਤ ਮਜ਼ਦੂਰ) ਦੇ ਰਿਸ਼ਤੇ ਦਾ ਦਰਦਨਾਕ ਸੱਚ ਸਾਹਮਣੇ ਆਇਆ ਹੈ। ਪਿੰਡ ਜ਼ਲੂਰ ਦੇ ਸੀਰੀ ਨੂੰ ਆਪਣੇ ਮਾਲਕ ਜਿਮੀਂਦਾਰ ਨੂੰ ਦੱਸੇ ਬਿਨਾ ਗੁਆਂਢ ਵਿੱਚ ਵਿਆਹ ਜਾਣਾ ਮਹਿੰਗਾ ਪੈ ਗਿਆ। ਇਸ ਗੱਲ ਤੋਂ ਖ਼ਫਾ ਜਿਮੀਂਦਾਰ ਨਿਰਮਲ ਸਿੰਘ ਤੇ ਉਸ ਦੀ ਪਤਨੀ ਨੇ ਸੀਰੀ ਨੂੰ ਜ਼ਲੀਲ ਤੇ ਕੁੱਟਮਾਰ ਕੀਤੀ। ਇਸ ਤੋਂ ਦੁਖੀ ਹੋ ਕੇ ਨੌਜਵਾਨ ਸੀਰੀ ਗੁਰਪ੍ਰੀਤ ਸਿੰਘ ਉਰਫ਼ ਬੂਟਾ (32) ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇੰਨਾ ਹੀ ਨਹੀਂ ਉਨ੍ਹਾਂ ਨੇ ਮਜ਼ਦੂਰ ਨੂੰ ਹਸਪਤਾਲ ਲਿਜਾਣ ਲਈ ਆਪਣੀ ਗੱਡੀ ਦੇਣ ਤੋਂ ਵੀ ਨਾਂਹ ਕਰ ਦਿੱਤੀ। ਸਿਵਲ ਹਸਪਤਾਲ ’ਚ ਜਸਵੀਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਜਲੂਰ ਨੇ ਦੱਸਿਆ ਕਿ ਉਸ ਦਾ ਭਰਾ ਗੁਰਪ੍ਰੀਤ ਸਿੰਘ ਉਰਫ਼ ਬੂਟਾ (32) ਪਿੰਡ ਦੇ ਜਿਮੀਂਦਾਰ ਨਿਰਮਲ ਸਿੰਘ ਨਾਲ ਨੌਂ ਮਹੀਨਿਆਂ ਤੋਂ ਸੀਰੀ ਰਲਿਆ ਹੋਇਆ ਸੀ। ਪਿੰਡ ਵਿੱਚ ਵਿਆਹ ਹੋਣ ਕਾਰਨ ਉਹ ਕੰਮ ਤੋਂ ਦੋ ਘੰਟੇ ਲੇਟ ਹੋ ਗਿਆ ਸੀ। ਇਸ ਕਾਰਨ ਨਿਰਮਲ ਸਿੰਘ ਦੀ ਪਤਨੀ ਨੇ ਉਨ੍ਹਾਂ ਦੇ ਘਰ ਆ ਕੇ ਜਲੀਲ ਕੀਤਾ ਤੇ ਘਰ ਲਿਜਾ ਕੇ ਉਸ ਦੀ ਕੁੱਟਮਾਰ ਵੀ ਕੀਤੀ। ਬਾਅਦ ’ਚ ਉਸ ਨੂੰ ਖੇਤ ਲਿਜਾ ਕੇ ਧਮਕੀਆਂ ਦਿੱਤੀਆਂ। ਇਸ ਕਾਰਨ ਪ੍ਰੇਸ਼ਾਨ ਹੋਏ ਉਸ ਦੇ ਭਰਾ ਨੇ ਖੇਤ ’ਚ ਕੀਟਨਾਸ਼ਕ ਨਿਗਲ ਲਈ। ਇਸ ਤੋਂ ਬਾਅਦ ਨਿਰਮਲ ਸਿੰਘ ਹੋਰੀਂ ਉਸ ਦੇ ਭਰਾ ਨੂੰ ਪਿੰਡ ਦੀ ਧਰਮਸ਼ਾਲਾ ਨੇੜੇ ਛੱਡ ਗਏ। ਜਸਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਨੇ ਘਰ ਆ ਕੇ ਸਾਰੀ ਘਟਨਾ ਬਾਰੇ ਦੱਸਿਆ। ਉਹ ਤੁਰੰਤ ਨਿਰਮਲ ਸਿੰਘ ਕੋਲ ਗਿਆ ਤੇ ਗੁਰਪ੍ਰੀਤ ਨੂੰ ਹਸਪਤਾਲ ਲਿਜਾਣ ਵਾਸਤੇ ਗੱਡੀ ਮੰਗੀ ਪਰ ਉਨ੍ਹਾਂ ਨੇ ਗੱਡੀ ਦੇਣ ਤੋਂ ਇਨਕਾਰ ਕਰ ਦਿੱਤਾ। ਬਾਅਦ ’ਚ ਉਹ ਆਪਣੇ ਭਰਾ ਨੂੰ ਲਹਿਰਾਗਾਗਾ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ, ਸੰਗਰੂਰ ਲਈ ਰੈਫਰ ਕਰ ਦਿੱਤਾ, ਜਿੱਥੇ ਕੱਲ੍ਹ ਰਾਤ ਉਸ ਦੀ ਮੌਤ ਹੋ ਗਈ। ਥਾਣਾ ਲਹਿਰਾਗਾਗਾ ਦੇ ਐਸਐਚਓ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਜ਼ਿਮੀਂਦਾਰ ਨਿਰਮਲ ਸਿੰਘ, ਉਸ ਦੇ ਪਿਤਾ ਕਿਰਪਾਲ ਸਿੰਘ, ਪਤਨੀ ਮਲਕੀਤ ਕੌਰ ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਧਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਮਲੌਦ ਤੇ ਬਲਵੀਰ ਜਲੂਰ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਮੰਗ ਕੀਤੀ ਕਿ ਸੀਰੀ ਰਲਦੇ ਮਜ਼ਦੂਰਾਂ ਦੇ ਕੰਮ ਦਾ ਸਮਾਂ ਤੈਅ ਹੋਣਾ ਚਾਹੀਦਾ ਹੈ ਤੇ ਮਹੀਨੇ ’ਚ ਚਾਰ ਛੁੱਟੀਆਂ ਹੋਣੀਆਂ ਚਾਹੀਦੀਆਂ ਹਨ। ਜ਼ਿਕਰਯੋਗ ਹੈ ਜ਼ਲੂਰ ਪਿੰਡ ਵਿੱਚ ਪਹਿਲਾਂ ਹੀ ਮਜ਼ਦੂਰ ਧਨਾਢ ਕਿਸਾਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਹਨ। ਮਜ਼ਦੂਰਾਂ ਦਾ ਇਲਜ਼ਾਮ ਹੈ ਕਿ ਪਿੰਡ ਦੇ ਕਿਸਾਨ ਦਲਿਤਾਂ ਦੇ ਹੱਕ ਦੀ ਜ਼ਮੀਨ ਵਾਹ ਰਹੇ ਹਨ। ਇਸ ਸੰਘਰਸ਼ ਵਿੱਚ ਇੱਕ ਦਲਿਤ ਔਰਤ ਗੁਰਦੇਵ ਕੌਰ ਦੀ ਮੌਤ ਹੋ ਚੁੱਕੀ ਹੈ।

ਟਾਪ ਹੈਡਲਾਈਨ

 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  

New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  

Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ

Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ

Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ

Embed widget