ਨਵੀਂ ਦਿੱਲੀ: ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਬਾਰੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੁੜ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਾਨੂੰਨ ਭਾਵੇਂ ਰੱਦ ਹੋ ਗਏ ਹਨ ਪਰ ਬੀਜੇਪੀ ਵਰਕਰ ਇਨ੍ਹਾਂ ਦੇ ਫਾਇਦੇ ਕਿਸਾਨਾਂ ਨੂੰ ਦੱਸਣਾ ਜਾਰੀ ਰੱਖਣਗੇ। ਇਸ ਦੇ ਨਾਲ ਹੀ ਤੋਮਰ ਨੇ ਦਾਅਵਾ ਕੀਤਾ ਹੈ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਿਆ ਗਿਆ ਫ਼ੈਸਲਾ ਇਤਿਹਾਸਕ ਹੈ।


ਤੋਮਰ ਨੇ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਬੀਜੇਪੀ ਦੀ ਕਿਸਾਨ ਮੋਰਚਾ ਮੀਟਿੰਗ ਨੂੰ ਇੱਥੇ ਸੰਬੋਧਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ,‘‘ਅਸੀਂ ਹਮੇਸ਼ਾ ਕਿਸਾਨਾਂ ਦੀ ਬਿਹਤਰੀ ਤੇ ਉਨ੍ਹਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਕਾਨੂੰਨ ਭਾਵੇਂ ਰੱਦ ਹੋ ਗਏ ਹਨ ਪਰ ਭਾਜਪਾ ਵਰਕਰ ਇਨ੍ਹਾਂ ਦੇ ਫਾਇਦੇ ਕਿਸਾਨਾਂ ਨੂੰ ਦੱਸਣਾ ਜਾਰੀ ਰੱਖਣਗੇ।


ਉਨ੍ਹਾਂ ਕਿਹਾ ਕਿ ਸਰਕਾਰ ਨੇ ਐਮਐਸਪੀ ਫ਼ਸਲ ਦੀ ਲਾਗਤ ’ਤੇ ਡੇਢ ਗੁਣਾ ਵਧਾ ਦਿੱਤੀ ਹੈ ਜਦਕਿ ਖੇਤੀਬਾੜੀ ਬੁਨਿਆਦੀ ਢਾਂਚੇ ਲਈ ਇਕ ਲੱਖ ਕਰੋੜ ਰੁਪਏ ਜਾਰੀ ਕੀਤੇ ਹਨ ਤੇ ਕਿਸਾਨਾਂ ਨੂੰ 16 ਲੱਖ ਕਰੋੜ ਰੁਪਏ ਦੇ ਫ਼ਸਲੀ ਕਰਜ਼ੇ ਮੁਹੱਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਦੀ ਬਿਹਤਰੀ ਲਈ ਕੰਮ ਕਰਦੀ ਰਹੇਗੀ।


ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦਾ ਪੰਜ ਸੂਬਿਆਂ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਨੀਪੁਰ ਤੇ ਗੋਆ ’ਚ ਜਿੱਤ ਹਾਸਲ ਕਰੇਗੀ।



ਇਹ ਵੀ ਪੜ੍ਹੋ: Lakhimpur Kheri Case: ਅਦਾਲਤ ਤੋਂ ਮਿਲੇਗੀ ਰਾਹਤ ਜਾਂ ਝਟਕਾ! ਲਖੀਮਪੁਰ ਕੇਸ 'ਚ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਸੁਣਵਾਈ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904