ਮਾਨਸਾ: ਜ਼ਿਲ੍ਹੇ ਦੇ ਪਿੰਡ ਨੰਗਲ ਵਿੱਚ ਸਾਢੇ ਚਾਰ ਲੱਖ ਰੁਪਏ ਦੇ ਕਰਜ਼ਾ ਵਾਪਸ ਕਰਨ ਤੋਂ ਅਸਮਰਥ 27 ਸਾਲਾ ਨੌਜਵਾਨ ਕਿਸਾਨ ਪਰਦੀਪ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਕੁਝ ਸਮਾਂ ਪਹਿਲਾਂ ਪਰਦੀਪ ਦੇ ਵੱਡੇ ਭਰਾ ਨੇ ਵੀ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਸੀ। ਪਰਦੀਪ ਹੁਣ ਆਪਣੇ ਪਿੱਛੇ 'ਕਰਜ਼ਈ ਮਾਂ' ਨੂੰ ਛੱਡ ਗਿਆ ਹੈ।   ਪਰਦੀਪ ਸਿੰਘ ਕੋਲ ਸਿਰਫ਼ ਤਿੰਨ ਏਕੜ ਜ਼ਮੀਨ ਸੀ ਤੇ ਘਰ ਦਾ ਗੁਜ਼ਾਰਾ ਵੀ ਮੁਸ਼ਕਲ ਨਾਲ ਚੱਲ ਰਿਹਾ ਸੀ। ਕਰਜ਼ਾ ਨਾ ਉਤਰਦਾ ਵੇਖ ਪਰਦੀਪ ਸਿੰਘ ਨੇ ਆਪਣੇ ਘਰ ਵਿੱਚ ਹੀ ਜ਼ਹਿਰੀਲੀ ਚੀਜ਼ ਨਿਗਲ਼ ਦੇ ਖ਼ੁਦਕੁਸ਼ੀ ਕਰ ਲਈ। ਉੱਧਰ ਕਿਸਾਨ ਲੀਡਰਾਂ ਨੇ ਸਰਕਾਰ ਤੋਂ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਕਿਸਾਨ ਆਗੂ ਮਹਿੰਦਰ ਸਿੰਘ ਤੇ ਬਲਵਿੰਦਰ ਸਿੰਘ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਫੌਰਨ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਨਹੀਂ ਤਾਂ ਸੂਬੇ ਵਿੱਚ ਸਰਕਾਰ ਨਹੀਂ ਚੱਲਣ ਦਿੱਤੀ ਜਾਵੇਗੀ।