ਪੜਚੋਲ ਕਰੋ

ਕੈਪਟਨ ਸਰਕਾਰ ਦੀ ਕਰਜ਼ ਮੁਆਫ਼ੀ ਦੀਆਂ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ: ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਕੋਟਬਖ਼ਤੂ ਵਿੱਚ ਇੱਕ ਨੌਜਵਾਨ ਕਿਸਾਨ ਨੇ ਖੇਤ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰ ਸਿਰ 8 ਲੱਖ ਤੋਂ ਜਿਆਦਾ ਰੁਪਏ ਦਾ ਕਰਜ਼ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਸਰਕਾਰ ਦੀ ਕਰਜ਼ ਮੁਆਫ਼ੀ ਸਕੀਮ ਵਿੱਚ ਮ੍ਰਿਤਕ ਕਿਸਾਨ ਦਾ ਨਾਂ ਨਹੀਂ ਸੀ ਆਇਆ।   ਕਿਸਾਨ ਨਵਪ੍ਰੀਤ ਸਿੰਘ ਨੂੰ ਘਰ ਦੀ ਕਬੀਲਦਾਰੀ ਦੇ ਬੋਝ ਨੇ ਇੰਨਾ ਦੱਬ ਲਿਆ ਕਿ ਉਹ ਜ਼ਿੰਦਗੀ ਦੀ ਜੰਗ ਹੀ ਹਾਰ ਗਿਆ। ਗ਼ਰੀਬ ਕਿਸਾਨ ਪਰਿਵਾਰ ਨਾਲ ਸਬੰਧਤ ਨੌਜਵਾਨ ਕਿਸਾਨ ਨਵਪ੍ਰੀਤ ਸਿੰਘ ਤਿੰਨ ਭੈਣ-ਭਰਾ ਸੀ। ਪਰਿਵਾਰ ਕੋਲ ਕੁੱਲ ਢਾਈ ਏਕੜ ਜ਼ਮੀਨ ਸੀ, ਪਰ ਵੱਡੀ ਭੈਣ ਦੇ ਵਿਆਹ ਤੇ ਇੱਕ ਏਕੜ ਜ਼ਮੀਨ ਵੀ ਵਿਕ ਗਈ ਤੇ ਸਿਰ 'ਤੇ ਕਰਜ਼ਾ ਵੀ ਚੜ੍ਹ ਗਿਆ। ਹਾਲੇ ਪਹਿਲਾ ਕਰਜ਼ ਚੁਕਾਇਆ ਨਹੀਂ ਸੀ ਗਿਆ ਤੇ ਨਵਪ੍ਰੀਤ ਸਿੰਘ ਦੀ ਮਾਤਾ ਨੂੰ ਕੈਂਸਰ ਦੀ ਨਾਮੁਰਾਦ ਬਿਮਾਰੀ ਹੋਣ ਕਾਰਨ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਡਿੱਗ ਪਿਆ। ਮ੍ਰਿਤਕ ਕਿਸਾਨ ਦੇ ਪਰਿਵਾਰ ਸਿਰ ਚਾਰ ਲੱਖ ਬੈਂਕ, ਚਾਰ ਲੱਖ ਆੜ੍ਹਤੀਆਂ ਤੇ ਕੁਝ ਸੁਸਾਇਟੀ ਦਾ ਕਰਜ਼ ਸੀ। ਨੌਜਵਾਨ ਕਿਸਾਨ ਕਰਜ਼ਾ ਉਤਾਰਨ ਲਈ ਖੇਤੀ ਦੇ ਨਾਲ-ਨਾਲ ਨਿੱਜੀ ਕੰਪਨੀ ਵਿੱਚ ਨੌਕਰੀ ਵੀ ਕਰਦਾ ਸੀ ਪਰ ਕਰਜੇ ਦੀ ਪੰਡ ਦਿਨੋ ਦਿਨ ਵਧ ਰਹੀ ਸੀ। ਆਪਣੀ ਨਿੱਘਰਦੀ ਵਿੱਤੀ ਹਾਲਤ ਵੇਖਦਿਆਂ ਬੀਤੀ ਦੇਰ ਸ਼ਾਮ ਨੌਜਵਾਨ ਕਿਸਾਨ ਨਵਪ੍ਰੀਤ ਸਿੰਘ ਆਪਣੇ ਖੇਤ ਵਿੱਚ ਬਣੇ ਖੂਹ ਵਿੱਚ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਕਿਸਾਨ ਨਵਪ੍ਰੀਤ ਸਿੰਘ ਦਾ ਪਰਿਵਾਰ ਆਪਣੇ ਜਵਾਨ ਪੁੱਤ ਦੇ ਜਹਾਨੋਂ ਤੁਰ ਜਾਣ ਕਾਰਨ ਡੂੰਘੇ ਸਦਮੇ ਵਿੱਚ ਹੈ। ਮ੍ਰਿਤਕ ਦੇ ਰਿਸ਼ਤੇਦਾਰ ਹੁਣ ਸਰਕਾਰ ਤੋਂ ਮਦਦ ਦੀ ਗੁਹਾਰ ਲਗਾ ਰਹੇ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦਾ ਕੈਪਟਨ ਸਰਕਾਰ ਦੀ ਕਰਜ਼ ਮੁਆਫ਼ੀ ਸੂਚੀ ਵਿੱਚ ਨਾਂਅ ਨਹੀਂ ਸੀ ਆਇਆ। ਹਾਲਾਂਕਿ, ਸਰਕਾਰ ਨੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਸਹਿਕਾਰੀ ਸਭਾ ਦਾ ਕਰਜ਼ ਮੁਆਫ਼ ਕੀਤਾ ਜਾਣ ਦਾ ਦਾਅਵਾ ਕੀਤਾ ਸੀ ਤੇ ਇਸ ਕਦਮ 'ਤੇ ਸਰਕਾਰ ਆਪਣੀ ਪਿੱਠ ਥਾਪੜਦੀ ਨਹੀਂ ਥੱਕਦੀ। ਉੱਧਰ, ਕਿਸਾਨ ਆਗੂ ਕਿਸਾਨਾਂ ਦੀਆਂ ਵਧ ਰਹੀਆਂ ਖ਼ੁਦਕੁਸ਼ੀਆਂ ਦਾ ਜ਼ਿੰਮੇਵਾਰ ਪੰਜਾਬ ਸਰਕਾਰ ਨੂੰ ਦੱਸ ਰਹੇ ਹਨ ਕਿਸਾਨ ਆਗੂਆਂ ਨੇ ਮ੍ਰਿਤਕ ਕਿਸਾਨ ਦਾ ਸਾਰਾ ਕਰਜਾ ਮਾਫ ਕਰਕੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
Embed widget