ਪੜਚੋਲ ਕਰੋ

ਮੋਗੇ ਵਾਲੇ ਕਿਸਾਨਾਂ ਨੂੰ ਕਰਜ਼ ਮੁਕਤ ਨਹੀਂ ਕਰਨਗੇ ਕੈਪਟਨ

ਜਲੰਧਰ: ਜ਼ਿਲ੍ਹੇ ਦੇ ਕਸਬੇ ਨਕੋਦਰ ਵਿੱਚ ਅੱਜ ਮੁੱਖ ਮੰਤਰੀ ਵੱਲੋਂ ਕਰਜ਼ ਮੁਆਫੀ ਦੇ ਦੂਜੇ ਗੇੜ ਤਹਿਤ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫ਼ਿਕੇਟ ਵੰਡਣੇ ਹਨ। ਪਹਿਲਾਂ ਅੱਜ ਛੇ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਰਜ਼ ਮੁਕਤੀ ਪ੍ਰਮਾਣ ਪੱਤਰ ਦੇਣੇ ਸਨ ਪਰ ਸਮਾਗਮ ਤੋਂ ਕੁਝ ਸਮਾਂ ਪਹਿਲਾਂ ਸਰਕਾਰ ਨੇ ਮੋਗਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਰਜ਼ ਤੋਂ ਮੁਕਤ ਨਾ ਕਰਨ ਦਾ ਫ਼ੈਸਲਾ ਕਰ ਲਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਸਰਕਾਰ ਹੁਣ ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਦੇ 30,365 ਯੋਗ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ। ਕਰਜ਼ ਮੁਆਫ਼ੀ ਦੀ ਦੂਜੀ ਕਿਸ਼ਤ ਜਾਰੀ ਕਰਨ ਵਿੱਚ ਸਰਕਾਰ ਦਾ ਤਕਰੀਬਨ 162 ਕਰੋੜ ਰੁਪਏ ਖ਼ਰਚ ਆਵੇਗਾ। ਬੀਤੀ ਸ਼ਾਮ ਤਕ ਸਰਕਾਰ ਨੇ ਮੋਗਾ, ਲੁਧਿਆਣਾ, ਜਲੰਧਰ, ਕਪੂਰਥਲਾ, ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਦੇ ਯੋਗ ਕਿਸਾਨਾਂ ਨੂੰ ਕਰਜ਼ ਤੋਂ ਰਾਹਤ ਦੇਣੀ ਸੀ ਪਰ ਹੁਣ ਇਸ ਵਿੱਚੋਂ ਮੋਗਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਬਾਹਰ ਕਰ ਦਿੱਤਾ ਗਿਆ ਹੈ। ਪਹਿਲਾਂ ਸਰਕਾਰ ਨੇ ਇਨ੍ਹਾਂ ਛੇ ਜ਼ਿਲ੍ਹਿਆਂ ਦੇ 40 ਹਜ਼ਾਰ ਕਿਸਾਨਾਂ ਦਾ 200 ਰੁਪਏ ਦਾ ਕਰਜ਼ ਮੁਆਫ਼ ਕਰਨਾ ਸੀ। ਸਰਕਾਰ 14 ਮਾਰਚ ਨੂੰ ਜੋ ਕਰਜ਼ ਮੁਕਤੀ ਦਾ ਪ੍ਰੋਗਰਾਮ ਕਰਨ ਜਾ ਰਹੀ ਹੈ, ਪਹਿਲੇ ਐਲਾਨ ਦੇ ਮੁਤਾਬਕ 31 ਜਨਵਰੀ 2018 ਤਕ ਕੀਤਾ ਜਾਣਾ ਸੀ। ਪਰ ਸਰਕਾਰ ਵੱਲੋਂ ਲਾਏ 'ਬਹਾਨਿਆਂ' ਕਾਰਨ ਇਸ ਵਿੱਚ ਦੇਰੀ ਹੋ ਗਈ। ਉਂਝ ਮੁੱਖ ਮੰਤਰੀ ਨੇ ਕਈ ਵਾਰ ਕਿਹਾ ਵੀ ਸੀ ਕਿ ਦੇਰੀ ਇਸ ਲਈ ਹੋ ਰਹੀ ਹੈ ਕਿ ਇਸ ਵਾਰ ਸਾਰਾ ਕੁਝ ਸਹੀ ਹੋਵੇ ਪਰ ਗੜਬੜ ਫਿਰ ਤੋਂ ਹੋ ਗਈ ਹੈ। ਇੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਰਜ਼ ਤੋਂ ਰਾਹਤ ਨਾ ਦੇਣ ਸਬੰਧੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਲੇ ਪੂਰੀਆਂ ਲਿਸਟਾਂ ਤਿਆਰ ਨਹੀਂ ਹਨ। ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਨਾਲ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਏ ਸਨ। ਪਰ ਮਾਰਚ 2017 ਤੋਂ ਲੈ ਕੇ ਜਨਵਰੀ 2018 ਤਕ ਉਨ੍ਹਾਂ ਇਸ ਸਕੀਮ ਵਿੱਚ ਕਈ ਤਬਦੀਲੀਆਂ ਤੇ ਸ਼ਰਤਾਂ ਲਾ ਦਿੱਤੀਆਂ ਸਨ। ਹੁਣ ਸਰਕਾਰ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਸਿਰਫ਼ ਸਹਿਕਾਰੀ ਸਭਾਵਾਂ ਦਾ ਦੋ ਲੱਖ ਰੁਪਏ ਤਕ ਦਾ 'ਫ਼ਸਲੀ ਕਰਜ਼ਾ' ਮੁਆਫ਼ ਕਰ ਰਹੀ ਹੈ। 6 ਜਨਵਰੀ 2018 ਨੂੰ ਸਰਕਾਰ ਨੇ ਦੱਸਿਆ ਸੀ ਕਿ ਕਰਜ਼ ਮੁਆਫ਼ੀ ਦੀ ਪਹਿਲੀ ਕਿਸ਼ਤ ਵਿੱਚ 46,556 ਕਿਸਾਨਾਂ ਦਾ 167.39 ਕਰੋੜ ਰੁਪਏ ਮੁਆਫ਼ ਕੀਤਾ ਜਾਵੇਗਾ। ਉਦੋਂ ਸਰਕਾਰ ਨੇ ਅਧਿਕਾਰੀਆਂ ਤੇ ਕਿਸਾਨਾਂ ਦੇ ਮਨੋਰੰਜਨ ਤੇ ਭੀੜ ਇਕੱਠੀ ਕਰਨ ਖਾਤਰ ਗੁਰਦਾਸ ਮਾਨ ਦਾ ਅਖਾੜਾ ਲਵਾਇਆ ਸੀ, ਜੋ 15 ਲੱਖ ਰੁਪਏ ਵਿੱਚ ਪਿਆ ਸੀ। ਇਸ ਵਾਰ ਮਾਸਟਰ ਸਲੀਮ ਨਕੋਦਰ ਦੀ ਦਾਣਾ ਮੰਡੀ ਵਿੱਚ ਆ ਕੇ ਆਪਣੀ ਪੇਸ਼ਕਾਰੀ ਦੇਣਗੇ। ਸਲੀਮ ਬਾਲੀਵੁੱਡ ਵਿੱਚ ਵੀ ਗਾਉਂਦੇ ਹਨ ਸੋ ਸਰਕਾਰ ਨੂੰ ਉਨ੍ਹਾਂ ਲਈ ਕਿੰਨੀ ਕੀਮਤ ਚੁਕਾਉਣੀ ਪੈਂਦੀ ਹੈ, ਇਹ ਸਮਾਂ ਹੀ ਦੱਸੇਗਾ।

ਟਾਪ ਹੈਡਲਾਈਨ

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget