ਬਠਿੰਡਾ: ਜ਼ਿਲ੍ਹੇ ਦੇ ਪਿੰਡ ਸੰਦੋਹਾ ਦੇ ਨੌਜਵਾਨ ਕਿਸਾਨ ਨੇ ਆਪਣੀ ਨਿੱਘਰਦੀ ਆਰਥਿਕ ਹਾਲਤ ਤੋਂ ਦੁਖੀ ਹੋ ਕੇ ਆਪਣੇ ਖੇਤ ਵਿੱਚ ਜਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।
32 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਦੇ ਸਿਰ 5 ਲੱਖ ਦਾ ਕਰਜ਼ ਸੀ। ਉਸ ਕੋਲ ਢਾਈ ਕਨਾਲ ਜ਼ਮੀਨ ਸੀ ਤੇ 6 ਏਕੜ ਜ਼ਮੀਨ ਠੇਕੇ 'ਤੇ ਲੈ ਕੇ ਆਪਣਾ ਪਰਿਵਾਰ ਪਾਲਦਾ ਸੀ।
ਗੁਰਪ੍ਰੀਤ ਸਿੰਘ ਆਪਣੇ ਪਿੱਛੇ ਆਪਣੀ ਨੇਤਰਹੀਣ ਪਿਓ ਤੇ ਬਜ਼ੁਰਗ ਮਾਂ ਤੋਂ ਇਲਾਵਾ ਦੋ ਛੋਟੇ ਬੱਚੇ ਛੱਡ ਗਿਆ ਹੈ। ਪਰਿਵਾਰ ਤੇ ਕਿਸਾਨ ਆਗੂਆਂ ਨੇ ਇਹ ਮੰਗ ਕੀਤੀ ਹੈ ਕਿ ਕਿਸਾਨ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।
ਜ਼ਿਰਕਯੋਗ ਹੈ ਕਿ ਕਿਸਾਨ ਕਰਜ਼ਾ ਮੁਆਫੀ ਬਾਰੇ ਕੈਪਟਨ ਸਰਕਾਰ ਨੇ ਇਸ ਦਿਵਾਲੀ ਨੂੰ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਸੀ, ਜਿਸ ਤਹਿਤ ਕਿਸਾਨਾਂ ਦਾ 2 ਲੱਖ ਰੁਪਏ ਤਕ ਦਾ ਫ਼ਸਲੀ ਕਰਜ਼ਾ ਮੁਆਫ ਕੀਤਾ ਜਾਣਾ ਹੈ। ਪਰ ਕਿਸਾਨਾਂ ਲਈ ਸਰਕਾਰ ਦੀ ਇਸ ਰਾਹਤ ਨਾਕਾਫੀ ਜਾਪਦੀ ਹੈ ਤੇ ਖ਼ੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।