ਸ੍ਰੀ ਮੁਕਤਸਰ ਸਾਹਿਬ: ਅਬੋਹਰ ਦੇ ਬੀਜੇਪੀ ਵਿਧਾਇਕ ਅਰੁਣ ਨਾਰੰਗ ਉੱਪਰ ਕਿਸਾਨਾਂ ਦੇ ਹਮਲੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਘਟਨਾ ਭਾਜਪਾ ਲੀਡਰਸ਼ਿਪ ਵੱਲੋਂ ਲਗਾਤਾਰ ਕੀਤੀ ਜਾ ਰਹੀ ਗਲਤ ਬਿਆਨਬਾਜ਼ੀ ਦਾ ਵੀ ਨਤੀਜਾ ਹੈ। ਉਂਝ ਡੱਲੇਵਾਲ ਨੇ ਇਸ ਘਟਨਾ ਦਾ ਨਿੰਦਾ ਕੀਤੀ ਹੈ।

 

ਇਹ ਵੀ ਪੜ੍ਹੋ: ਬੀਜੇਪੀ ਵਿਧਾਇਕ ਨਾਲ ਕੁੱਟਮਾਰ ਤੋਂ ਬਾਅਦ ਹਾਈਕਮਾਨ ਕਰੇਗੀ ਕਾਰਵਾਈ ਦਾ ਫੈਸਲਾ

ਡੱਲੇਵਾਲ ਨੇ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਸ਼ਾਂਤਮਈ ਅੰਦੋਲਨ ਕਰ ਰਹੇ ਹਨ। 26 ਮਾਰਚ ਦਾ ਬੰਦ ਵੀ ਸ਼ਾਂਤਮਈ ਰਿਹਾ, ਪਰ ਭਾਜਪਾ ਲੀਡਰਸ਼ਿਪ ਵੱਲੋਂ ਲਗਾਤਾਰ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਲੀਡਰਾਂ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ।

 

ਇਹ ਵੀ ਪੜ੍ਹੋ: ਕੈਪਟਨ ਨੇ ਬੀਜੇਪੀ ਵਿਧਾਇਕ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ

ਡੱਲੇਵਾਲ ਨੇ ਕਿਹਾ ਕਿ ਅਸੀਂ ਕਿਸੇ ਤਰ੍ਹਾਂ ਵੀ ਦੇਸ਼ ਦਾ ਮਾਹੌਲ ਖਰਾਬ ਨਹੀਂ ਕਰਨਾ ਚਾਹੁੰਦੇ ਪਰ ਭਾਜਪਾ ਲੀਡਰਸ਼ਿਪ ਨੂੰ ਗਲਤ ਬਿਆਨਬਾਜ਼ੀ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਅਹੁਦੇਦਾਰ ਲਗਾਤਾਰ ਮਲੋਟ ਵਿਖੇ ਮੁਜ਼ਾਹਰਾ ਕਰ ਰਹੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦੇ ਰਹੇ, ਪਰ ਇਸ ਦੇ ਬਾਵਜੂਦ ਵੀ ਉੱਥੇ ਇਹ ਘਟਨਾ ਵਾਪਰ ਗਈ। ਉਹ ਇਸ ਘਟਨਾ ਦੀ ਨਿੰਦਾ ਕਰਦੇ ਹਨ।
       


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ : ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ