(Source: ECI/ABP News/ABP Majha)
ਝੋਨੇ ਦੀ ਖਰੀਦ ਟੱਲਣ ਮਗਰੋਂ ਕਿਸਾਨ ਆਗੂਆਂ ਦਾ ਐਲਾਨ, ਕੱਲ੍ਹ ਨੂੰ ਵੱਡਾ ਐਕਸ਼ਨ
ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਝੋਨੇ ਦੀ ਖਰੀਦ ਸਬੰਧੀ ਕੱਲ੍ਹ ਨੂੰ ਪੰਜਾਬ ਕਾਂਗਰਸੀ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਝੋਨੇ ਦੀ ਖਰੀਦ ਸਬੰਧੀ ਕੱਲ੍ਹ ਨੂੰ ਪੰਜਾਬ ਕਾਂਗਰਸੀ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਪੰਜਾਬ ਵਿੱਚ ਡੀਸੀ ਦਫ਼ਤਰਾਂ ਦਾ ਕੱਲ੍ਹ ਤੋਂ ਘਿਰਾਓ ਕਰਨਾ ਤੈਅ ਕੀਤਾ ਗਿਆ ਸੀ ਪਰ ਛੁੱਟੀ ਹੋਣ ਕਰਕੇ ਇਹ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ।ਹੁਣ ਕੱਲ ਤੋਂ ਸਾਰੇ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੇ ਘਰ ਅੱਗੇ ਧਰਨੇ ਲਾਏ ਜਾਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ, "ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੱਲ੍ਹ ਮਿਤੀ 02.10.2021 ਨੂੰ ਸਮਾਂ 11:00 ਵਜੇ ਸਵੇਰੇ ਕਾਂਗਰਸ ਦੇ ਸਾਰੇ MLAs ਦਾ ਘੇਰਾਓ ਕੀਤਾ ਜਾਵੇ। ਕਿਉਂਕਿ ਪੰਜਾਬ ਅਤੇ ਹਰਿਆਣਾ ਵਿੱਚ ਨਮੀ ਦਾ ਬਹਾਨਾ ਬਣਾ ਕਿ ਝੋਨੇ ਦੀ ਖਰੀਦ ਨੂੰ 10 ਦਿਨ ਲੇਟ ਕੀਤਾ ਜਾ ਰਿਹਾ ਹੈ।"
ਪੰਜਾਬ 'ਚ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਨੂੰ 10 ਦਿਨ ਲਈ ਟਾਲ ਦਿੱਤਾ ਹੈ।ਵੀਰਵਾਰ ਨੂੰ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਭਾਰੀ ਬਾਰਿਸ਼ ਦਾ ਹਵਾਲਾ ਦਿੰਦੇ ਹੋਏ ਫਸਲ ਵਿੱਚ ਉੱਚ ਨਮੀ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਤੋਂ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ।
ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਹਾਲ ਹੀ ਵਿੱਚ ਮੀਂਹ ਪੈਣ ਕਾਰਨ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਤਾਜ਼ੀ ਆਮਦ ਵਿੱਚ ਨਮੀ ਦੀ ਮਾਤਰਾ ਮਨਜ਼ੂਰ ਸੀਮਾ ਤੋਂ ਵਧੇਰੇ ਹੈ।
ਰਾਜ ਸਰਕਾਰ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ, “ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਣ ਲਈ, ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੇ ਸਟਾਕ ਨੂੰ ਸਵੀਕਾਰ ਕਰਨ ਲਈ ਐਮਐਸਪੀ ਦੇ ਅਧੀਨ ਖਰੀਦ 11 ਅਕਤੂਬਰ ਤੋਂ ਸ਼ੁਰੂ ਹੋਵੇਗੀ।” ਰਾਜ ਸਰਕਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਝੋਨੇ ਨੂੰ ਸੁਕਾਉਣ ਜੋ ਪਹਿਲਾਂ ਹੀ ਮੰਡੀਆਂ ਵਿੱਚ ਆ ਚੁੱਕਾ ਹੈ ਅਤੇ ਹੋਰ ਉਪਜਾਂ ਨੂੰ ਸੁਕਾਉਣ ਤੋਂ ਬਾਅਦ ਮੰਡੀਆਂ ਵਿੱਚ ਲਿਆਂਦਾ ਜਾਵੇ।
ਉਧਰ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਕੇ ਵੀ ਇਸੇ ਮੁੱਦੇ ਤੇ ਪ੍ਰਧਾਨ ਮੰਤਰੀ ਦਾ ਦਖ਼ਲ ਮੰਗਿਆ ਅਤੇ ਕਿਹਾ ਕਿ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਵਾਈ ਜਾਏ।
ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ 4 ਅਕਤੂਬਰ ਨੂੰ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਣਾ ਸੀ ਪਰ ਦੋ ਦਿਨ ਛੁਟੀ ਹੋਣ ਕਰਕੇ ਇਹ ਫੈਸਲਾ ਰੱਦ ਕੀਤਾ ਗਿਆ ਹੈ ਤੇ ਇਸ ਦੀ ਜਗ੍ਹਾ ਹੁਣ ਨਵਾਂ ਪ੍ਰੋਗਰਾਮ ਉਲੀਕਿਆ ਗਿਆ ਹੈ। ਸਰਕਾਰ ਵੱਲੋਂ ਝੋਨੇ ਦੀ ਖਰੀਦ ਅਚਾਨਕ
ਟਾਲੇ ਜਾਣ ਕਰਕੇ ਕਿਸਾਨ ਖੱਜਲ-ਖੁਆਰ ਹੋ ਰਹੇ ਹਨ।