ਅਬੋਹਰ : ਵਿਧਾਨ ਸਭਾ ਹਲਕਾ ਅਬੋਹਰ ਦੇ ਪਿੰਡ ਦੌਲਤਪੁਰਾ ਦੇ ਕਿਸਾਨ ਬਲਰਾਮ ਵੱਲੋਂ ਅੱਜ ਆਪਣੇ 21 ਏਕੜ ਰਕਬੇ ਦੇ ਖੇਤ ਵਿੱਚ ਟਰੈਕਟਰ ਚਲਾ ਕੇ ਨਰਮੇ ਦੀ ਫਸਲ ਨੂੰ ਵਾਹ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਆਪਣੇ ਪੁੱਤਾਂ ਵਾਂਗ ਪਾਲੀ ਗਈ ਫਸਲ 'ਤੇ ਟਰੈਕਟਰ ਚਲਾਉਂਦੇ ਸਮੇਂ ਮਨ ਬੇਹੱਦ ਦੁਖੀ ਹੋਇਆ ਪਰ ਕਿਸਾਨ ਨੇ ਕਿਹਾ ਕਿ ਉਸ ਕੋਲ ਹੋਰ ਕੋਈ ਚਾਰਾ ਨਹੀਂ ਹੈ।
ਨਰਮੇ ਦੀ ਫ਼ਸਲ ਦੇ ਖ਼ਰਾਬ ਹੋਣ ਦੇ ਕਾਰਨ ਦਾ ਪਤਾ ਤਾਂ ਨਹੀਂ ਚੱਲਿਆ ਹੈ ਪਰ ਜਿਸ ਤਰੀਕੇ ਦੇ ਨਾਲ ਫਸਲ ਦੀ ਹਾਲਤ ਹੋ ਚੁੱਕੀ ਸੀ, ਉਸ ਤੋਂ ਅੰਦਾਜ਼ਾ ਇਹੀ ਲਾਇਆ ਗਿਆ ਕਿ ਫ਼ਸਲ ਨਹੀਂ ਹੋ ਸਕਦੀ। ਇਸ ਲਈ ਫ਼ਸਲ 'ਤੇ ਟਰੈਕਟਰ ਚਲਾਉਣ ਤੋਂ ਇਲਾਵਾ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਬਚਿਆ ਸੀ।
ਇਸ ਦੌਰਾਨ ਕਿਸਾਨਾਂ ਨੇ ਸੂਬਾ ਸਰਕਾਰ 'ਤੇ ਵੀ ਆਪਣੀ ਭੜਾਸ ਕੱਢੀ। ਕਿਸਾਨਾਂ ਨੇ ਕਿਹਾ ਕਿ ਮਾਨ ਸਰਕਾਰ ਨੂੰ ਲੈ ਕੇ ਬਹੁਤ ਉਮੀਦਾਂ ਸਨ ਪਰ ਉਹ ਸਭ ਉਮੀਦਾਂ ਟੁੱਟ ਚੁੱਕੀਆਂ ਹਨ। ਹੁਣ ਹਾਲਾਤ ਉਨ੍ਹਾਂ ਕੋਲ ਖੁਦਕੁਸ਼ੀ ਵਾਲੇ ਹਨ। ਅਜਿਹੀ ਸਥਿਤੀ ਵਿਚ ਹੁਣ ਤਾਂ ਮਾਨ ਸਰਕਾਰ ਕਿਸਾਨਾਂ ਦੀ ਬਾਂਹ ਫੜੇ।
ਉਧਰ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸਰਵਣ ਕੁਮਾਰ ਦਾ ਕਹਿਣਾ ਹੈ ਕਿ ਫਸਲਾਂ ਦਾ ਨੁਕਸਾਨ ਜ਼ਿਆਦਾ ਪੈ ਰਹੀ ਗਰਮੀ ਤੇ ਮੀਂਹ ਨਾ ਪੈਣ ਦੇ ਨਾਲ ਨਾਲ ਨਹਿਰੀ ਪਾਣੀ ਦੀ ਕਮੀ ਕਰਕੇ ਹੋ ਰਿਹਾ ਹੈ। ਯੂਨੀਵਰਸਿਟੀ ਦੀ ਟੀਮ ਵੱਲੋਂ ਇਲਾਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜਾ ਲਿਆ ਜਾ ਰਿਹਾ ਹੈ। ਉਨ੍ਹਾਂ ਖਦਸਾ ਜਾਹਰ ਕੀਤਾ ਕਿ ਜੇਕਰ ਆਉਂਦੇ ਇੱਕ ਦੋ ਦਿਨਾਂ ਤੱਕ ਮੀਂਹ ਨਹੀਂ ਆਉਂਦਾ ਹੈ ਤਾਂ ਨਰਮੇ ਦੀ ਫਸਲ ਦਾ ਨੁਕਸਾਨ ਜ਼ਿਆਦਾ ਹੋ ਸਕਦਾ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।