ਪੜਚੋਲ ਕਰੋ

ਕਿਸਾਨਾਂ ਵੱਲੋਂ ਆੜ੍ਹਤੀਆਂ ਦੇ ਪੱਖ ਪੂਰਦੀ ਵਿਧਾਨ ਸਭਾ ਕਮੇਟੀ ਦੀ ਰਿਪੋਰਟ ਦਾ ਵਿਰੋਧ

ਬਠਿੰਡਾ: ਕਿਸਾਨ ਖ਼ੁਦਕੁਸ਼ੀਆਂ ਦੇ ਕਾਰਨ ਤੇ ਹੱਲ ਤਲਾਸ਼ਣ ਲਈ ਵਿਧਾਨ ਸਭਾ ਕਮੇਟੀ ਦੇ ਇੱਕ ਸੁਝਾਅ 'ਤੇ ਕਿਸਾਨਾਂ ਨੇ ਤਿੱਖਾ ਵਿਰੋਧ ਕੀਤਾ ਹੈ। ਕਿਸਾਨ ਸਦਨ ਕਮੇਟੀ ਦੀ ਉਸ ਰਿਪੋਰਟ ਦਾ ਵਿਰੋਧ ਕਰ ਰਹੇ ਹਨ ਜਿਸ ਮੁਤਾਬਕ ਆੜ੍ਹਤੀਆਂ ਕਰ ਕੇ ਕਿਸਾਨ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਚੱਲਦਿਆਂ ਪੁਲਿਸ ਕਪਤਾਨ ਰੈਂਕ ਦੇ ਅਧਿਕਾਰੀ ਦੀ ਜਾਂਚ ਤੋਂ ਬਾਅਦ ਹੀ ਕਾਰਵਾਈ ਹੋਣੀ ਚਾਹੀਦੀ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਮਾਮਲੇ ਦੀ ਜਾਂਚ ਕਰ ਰਹੀ ਸਦਨ ਕਮੇਟੀ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੀ ਰਿਪੋਰਟ 'ਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਮਾਮਲੇ ਵਿੱਚ ਆੜ੍ਹਤੀਆਂ ਨੂੰ ਦਿੱਤੀ ਗਈ ਰਿਆਇਤ ਦੇ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਬਠਿੰਡਾ ਵਿੱਚ ਕਿਸਾਨਾਂ ਨੇ ਕਿਹਾ ਕਿ ਹੋਣਾ ਤਾਂ ਇਵੇਂ ਚਾਹੀਦਾ ਹੈ ਕਿ ਜਦੋਂ ਵੀ ਕਿਸੇ ਆੜ੍ਹਤੀਏ ਕਾਰਨ ਕਿਸਾਨ ਖ਼ੁਦਕੁਸ਼ੀ ਕਰਦਾ ਹੈ ਤਾਂ ਨਾਲ ਦੀ ਨਾਲ ਆੜ੍ਹਤੀਏ ਉੱਪਰ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਉਸੇ ਵੇਲੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਚਾਹੀਦਾ ਹੈ ਪਰ ਹੁਣ ਤਿੰਨਾਂ ਪਾਰਟੀਆਂ ਦੇ ਵਿਧਾਇਕਾਂ ਦੀ ਸਾਂਝੀ ਕਮੇਟੀ ਵੀ ਆੜ੍ਹਤੀਆਂ ਦਾ ਪੱਖ ਪੂਰਦੀ ਨਜ਼ਰ ਆਈ ਹੈ। ਕਿਸਾਨ ਯੂਨੀਅਨ ਦੇ ਲੀਡਰਾਂ ਨੇ ਕਿਹਾ ਕਿ ਪਾਰਟੀ ਭਾਵੇਂ ਕੋਈ ਵੀ ਹੋਵੇ ਉਹ ਸ਼ੁਰੂ ਤੋਂ ਕਿਸਾਨ ਵਿਰੋਧੀ ਹੀ ਰਹੀ ਹੈ ਹਰ ਸਰਕਾਰ ਨੇ ਹਮੇਸ਼ਾ ਧਨਾਢਾਂ ਅਤੇ ਸਰਮਾਏਦਾਰਾਂ ਦੇ ਹੱਕ ਵਿੱਚ ਹੀ ਫੈਸਲੇ ਲਏ ਹਨ। ਕਿਸਾਨਾਂ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਮੇਟੀ ਦੇ ਇਸ ਫੈਸਲੇ ਦਾ ਵਿਰੋਧ ਕਰਦੇ ਹਨ ਅਤੇ ਇਸ ਵਿਰੁੱਧ ਤਿੱਖਾ ਸੰਘਰਸ਼ ਵਿੱਢਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਰਾਜ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਗਈਆਂ ਖ਼ੁਦਕੁਸ਼ੀਆਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ਿਆਂ ਕਾਰਨ ਆਰਥਿਕ ਤੰਗੀ ਨੂੰ ਜਾਂਚਣ ਅਤੇ ਸੁਝਾਅ ਦੇਣ ਲਈ ਤਿੰਨਾਂ ਪਾਰਟੀਆਂ ਦੇ ਐਮ.ਐਲ.ਏਜ਼. ਦੀ ਇੱਕ ਸਾਂਝੀ ਕਮੇਟੀ ਗਠਿਤ ਕੀਤੀ ਗਈ ਸੀ। ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਵਾਲੀ ਇਸ ਸਦਨ ਕਮੇਟੀ ਨੇ ਪੰਜਾਬ ਦੇ ਵੱਖ ਵੱਖ ਪਿੰਡਾਂ ਦੇ ਖੇਤ ਮਜ਼ਦੂਰਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਖੁਦਕੁਸ਼ੀਆਂ ਨੂੰ ਰੋਕਣ ਲਈ ਗੱਲਬਾਤ ਕਰ ਕੇ ਇੱਕ ਰਿਪੋਰਟ ਤਿਆਰ ਕੀਤੀ ਸੀ ਜਿਸ ਤਹਿਤ ਕਮੇਟੀ ਵੱਲੋਂ ਇੱਕ ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਕਿਸੇ ਵੀ ਕਿਸਾਨ ਵੱਲੋਂ ਆੜ੍ਹਤੀਏ ਕਰਕੇ ਕੀਤੀ ਗਈ ਖੁਦਕੁਸ਼ੀ ਦੌਰਾਨ ਆੜ੍ਹਤੀ ਖਿਲਾਫ ਕੇਸ ਦਰਜ ਕਰਨ ਤੋਂ ਪਹਿਲਾਂ ਕਿਸੇ ਐੱਸ.ਪੀ. ਰੈਂਕ ਦੇ ਅਧਿਕਾਰੀ ਕੋਲੋਂ ਇਨਕੁਆਰੀ ਕਰਵਾਈ ਜਾਵੇ ਅਤੇ ਬਾਅਦ ਵਿੱਚ ਕੇਸ ਦਰਜ ਕੀਤਾ ਜਾਵੇ। ਕਮੇਟੀ ਦੇ ਇਸ ਸੁਝਾਅ ਦਾ ਕਿਸਾਨਾਂ ਅਤੇ ਕਿਸਾਨ ਯੂਨੀਅਨ ਆਗੂਆਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਕਮੇਟੀ ਦੇ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਇਸ ਸੁਝਾਅ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸੁਝਾਅ ਹਰ ਪੱਖ ਤੋਂ ਵਿਚਾਰ ਕੇ ਹੀ ਰਿਪੋਰਟ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆੜ੍ਹਤੀਆਂ ਨਾਲ ਵੀ ਵਿਚਾਰ ਕੀਤੀ ਗਈ ਸੀ ਤੇ ਇਸ ਸੁਝਾਅ ਵਿੱਚ ਕੁਝ ਵੀ ਗ਼ਲਤ ਨਹੀਂ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
Embed widget