Punjab news: ਅੰਮ੍ਰਿਤਸਰ ਕਿਸਾਨ ਮਜ਼ਦੂਰ ਸਬੰਧੀ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਦਿੱਲੀ ਅੰਦੋਲਨ ਲਈ ਭਾਰਤ ਪੱਧਰ 'ਤੇ ਤਿਆਰੀਆਂ ਕਰ ਰਹੇ ਹਨ।
ਭਾਰਤ ਦੇ 76 ਸੰਘਰਸ਼ੀਲ ਸੰਗਠਨਾਂ ਵੱਲੋਂ ਕਿਸਾਨ ਮਜਦੂਰ ਮੋਰਚਾ ਦੇ ਫ਼ੋਰਮ ਵਜੋਂ ਵੱਡੀਆਂ ਲਾਮਬੰਦੀਆਂ ਜਾਰੀ ਹਨ, ਇਸ ਗੱਲ ਦੀ ਜਾਣਕਾਰੀ ਕਿਸਾਨ ਮਜਦੂਰ ਮੋਰਚੇ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਵਾਰਤਾ ਦੌਰਾਨ ਦਿੱਤੀ ਗਈ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹੁਣ ਤੱਕ ਪੰਜਾਬ ਤੋਂ 10, ਹਰਿਆਣਾ ਤੋਂ 6 , ਉੱਤਰ ਪ੍ਰਦੇਸ਼ ਤੋਂ 5, ਰਾਜਿਸਥਾਨ ਤੋਂ 3, ਪੋਂਡਿਚਿਰੀ ਤੋਂ 5, ਬਿਹਾਰ ਤੋਂ 5, ਤਾਮਿਲਨਾਡੂ ਤੋਂ 22 , ਕੇਰਲ ਤੋਂ 17, ਹਿਮਾਚਲ ਪ੍ਰਦੇਸ਼ ਤੋਂ 3 ਜਥੇਬੰਦੀਆਂ ਨੇ ਵੱਧ ਚੜ੍ਹ ਕੇ ਦਿੱਲੀ ਅੰਦੋਲਨ ਵਿੱਚ ਪਹੁੰਚਣ ਲਈ ਤਿਆਰੀ ਪ੍ਰੋਗਰਾਮ ਉਲੀਕੇ ਹਨ।
ਪੰਧੇਰ ਨੇ ਕਿਹਾ ਕਿ ਸਾਰੀਆਂ ਜਥੇਬੰਦੀਆਂ ਦੀ ਮੰਗ ਹੈ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਤੇ ਐਮ ਐਸ ਪੀ ਗਰੰਟੀ ਕਨੂੰਨ ਬਣਾਇਆ ਜਾਵੇ ਅਤੇ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਸ਼ਿਫਾਰਸ਼ ਅਨੁਸਾਰ ਸੀ 2 +50% ਨਾਲ ਦਿੱਤੇ ਜਾਣ, ਕਿਸਾਨ ਅਤੇ ਖੇਤ ਮਜ਼ਦੂਰ ਦੀ ਕਰਜ਼ਾ ਮੁਕਤੀ ਕੀਤੀ।
58 ਸਾਲ ਦੀ ਉਮਰ ਤੋਂ ਵੱਧ ਦੇ ਕਿਸਾਨ ਅਤੇ ਖੇਤ ਮਜ਼ਦੂਰ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਸੋਧਾਂ ਰੱਦ ਕਰਕੇ ਜਮੀਨ ਐਕਵਾਇਰ ਕਰਨ ਸਬੰਧੀ ਕਾਨੂੰਨ ਨੂੰ 2013 ਦੇ ਸਰੂਪ ਵਿੱਚ ਬਹਾਲ ਕੀਤਾ ਜਾਵੇ।
ਇਹ ਵੀ ਪੜ੍ਹੋ: Ludhiana News: ਸਾਵਧਾਨ ! ਪਤੀ ਮਾਰ ਰਿਹਾ ਸੀ ਘਰਾੜੇ, ਘਰ ਵਾਲੀ ਨੇ ਕਰ ਦਿੱਤਾ ਕਤਲ, ਜਾਣੋ ਪੂਰਾ ਮਾਮਲਾ
ਭਾਰਤ ਵਿਸ਼ਵ ਵਪਾਰ ਸੰਸਥਾ ਵਿੱਚੋ ਬਾਹਰ ਆਵੇ, ਲਖੀਮਪੁਰ ਖੀਰੀ ਦੇ ਕਤਲਕਾਂਡ ਕੇਸ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਕਰ ਇਨਸਾਫ ਕੀਤਾ ਜਾਵੇ, ਬਿਜਲੀ ਸੋਧ ਬਿੱਲ 2020 ਨੂੰ ਪੂਰੇ ਤਰੀਕੇ ਨਾਲ ਰੱਦ ਕੀਤਾ ਜਾਵੇ।
ਕਿਸਾਨੀ ਸੈਕਟਰ ਨੂੰ ਪ੍ਰਦੂਸ਼ਣ ਕਨੂੰਨ ਵਿੱਚੋ ਬਾਹਰ ਕਢਿਆ ਜਾਵੇ, ਫ਼ਸਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਭਰ ਤੋਂ ਜਥੇਬੰਦੀਆਂ ਲਗਾਤਾਰ ਕਿਸਾਨ ਮਜਦੂਰ ਮੋਰਚਾ ਨਾਲ ਸੰਪਰਕ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਅੰਦੋਲਨ ਲਈ ਸੈਕੜੇ ਸੰਘਠਨ ਅਤੇ ਲੱਖਾਂ ਕਿਸਾਨ ਮਜਦੂਰ ਤੇ ਆਮ ਲੋਕ ਸੰਘਰਸ਼ ਦੇ ਮੈਦਾਨ ਵਿੱਚ ਉਤਰਨਗੇ।
ਉਨ੍ਹਾਂ ਕਿਹਾ ਕਿ ਟਰਾਂਸਪੋਰਟਰਾ ਅਤੇ ਐਕਸ ਸਰਵਿਸਮੈਨਾ ਨੂੰ ਸਮਰੱਥਨ ਦੇਣ ਦਾ ਵੀ ਕਰਦੇ ਐਲਾਨ ਹਾਂ। ਕਿਸਾਨ ਆਗੂ ਨੇ ਕਿਹਾ ਕਿ 26 ਜਨਵਰੀ ਵਾਲੇ ਦਿਨ ਦਿੱਲੀ ਅੰਦੋਲਨ ਵਿੱਚ ਜੋ ਕਿਸਾਨ ਸ਼ਹੀਦ ਹੋਏ ਸਨ ਉਹਨਾਂ ਦੀ ਯਾਦ ਦੇ ਵਿੱਚ ਇੱਕ ਕੈਂਡਲ ਮਾਰਚ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ: Mansa news: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਮੁਲਜ਼ਮਾਂ ਦੀ ਅਦਾਲਤ 'ਚ ਹੋਈ ਪੇਸ਼ੀ, 8 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ