ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਜਾਰੀ ਕਰਜ਼ਾ ਮਾਫੀ ਸੂਚੀ ਤੋਂ ਅਸੰਤੁਸ਼ਟ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੈਪਟਨ ਸਰਕਾਰੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਜਥੇਬੰਦੀ ਨੇ ਫਰਵਰੀ ਵਿੱਚ ਸੂਬੇ ਭਰ ਵਿੱਚ ਸੜਕਾਂ 'ਤੇ ਧਰਨੇ ਲਾਉਣ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਕਰਜ਼ਾ ਮਾਫੀ ਲਈ ਬਰਨਾਲਾ ਵਿਖੇ ਸੂਬਾ ਪੱਧਰੀ ਕਿਸਾਨ ਪੰਚਾਇਤ ਕਰਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਬਰਨਾਲਾ ਵਿੱਚ ਕਿਸਾਨ ਯੂਨੀਅਨ ਨੇ ਮੀਟਿੰਗ ਕੀਤੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਲੀਡਰ ਜਗਸੀਰ ਸਿੰਘ ਨੇ ਦੱਸਿਆ ਕਿ ਧਰਨਿਆਂ ਨੂੰ ਸਫਲ ਬਣਾਉਣ ਲਈ ਪਿੰਡਾਂ ਵਿੱਚ ਕਿਸਾਨਾਂ ਦੀ ਲਾਮਬੰਦੀ ਕੀਤੀ ਜਾਵੇਗੀ।