ਪੜਚੋਲ ਕਰੋ

ਪੰਜਾਬ ਦੀ ਕਿਸਾਨੀ 'ਤੇ ਦੋਹਰੀ ਮਾਰ, ਲੇਟ ਲਵਾਈ ਕਰਕੇ ਝੋਨੇ ਦਾ ਘਟਿਆ ਝਾੜ, ਵੱਧ ਨਮੀ ਕਰਕੇ ਏਜੰਸੀਆਂ ਖਰੀਦਣ ਤੋਂ ਇਨਕਾਰੀ

ਸੇਵਾ ਸਿੰਘ ਵਿਰਕ ਚੰਡੀਗੜ੍ਹ: ਕੇਂਦਰ ਤੇ ਪੰਜਾਬ ਸਰਕਾਰ ਦੇ ਲੱਖ ਦਾਅਵਿਆਂ ਦੇ ਬਾਵਜੂਦ ਪੰਜਾਬ ਦਾ ਅੰਨਦਾਤਾ ਸੜਕਾਂ 'ਤੇ ਰੁਲ ਰਿਹਾ ਹੈ। ਹੁਣ ਕਿਸਾਨਾਂ ਵੱਲੋਂ ਮੋਟੇ ਖਰਚੇ ਤੇ ਸਖਤ ਮਿਹਨਤ ਕਰਕੇ ਪੈਦਾ ਕੀਤੀ ਝੋਨੇ ਦੀ ਫਸਲ ਸਰਕਾਰ ਖਰੀਦਣ ਤੋਂ ਆਨਾਕਾਨੀ ਕਰ ਰਹੀ ਹੈ। ਕਿਸਾਨਾਂ ਦਾ ਇਲਜ਼ਾਮ ਹੈ ਕਿ ਸਰਕਾਰੀ ਖਰੀਦ ਏਜੰਸੀਆਂ ਨਮੀ ਦੀ ਵੱਧ ਮਾਤਰਾ ਦੱਸ ਕੇ ਝੋਨਾ ਖਰੀਦਣ ਤੋਂ ਇਨਕਾਰ ਕਰ ਰਹੀਆਂ ਹਨ। ਇਸ ਨਾਲ ਕਿਸਾਨਾਂ ਦੀ ਖੱਜਲ-ਖੁਆਰੀ ਦੇ ਨਾਲ-ਨਾਲ ਆਰਥਿਕ ਰਗੜਾ ਵੀ ਲੱਗ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ’ਚ ਨਮੀ ਦੀ ਮਾਤਰਾ 17 ਫ਼ੀਸਦੀ ਰੱਖੀ ਗਈ ਹੈ। ਮੌਸਮ ਬਦਲਣ ਕਰਕੇ ਝੋਨਾ ਇਸ ਕਸੌਟੀ 'ਤੇ ਸਹੀ ਨਹੀਂ ਉੱਤਰ ਰਿਹਾ। ਕਿਸਾਨਾਂ ਨੇ ਅਸਲੀਅਤ ਬਿਆਨਦਿਆਂ ਕਿਹਾ ਹੈ ਕਿ ਕੈਪਟਨ ਸਰਕਾਰ ਦੇ ਫਰਮਾਨਾਂ ਕਰਕੇ ਝੋਨੇ ਦੀ ਲਵਾਈ ਪਛੇਤੀ ਹੋਈ ਸੀ। ਇਸ ਕਰਕੇ ਫਸਲ ਲੇਟ ਪੱਕੀ ਹੈ। ਹੁਣ ਮੌਸਮ ਬਦਲਣ ਕਰਕੇ ਨਮੀ ਵੱਧ ਹੈ। ਇਸ ਦੇ ਨਾਲ ਹੀ ਪਛੇਤੀ ਲਵਾਈ ਕਰਕੇ ਝੋਨੇ ਦਾ ਝਾੜ ਵੀ ਔਸਤਨ ਤਿੰਨ ਕੁਇੰਟਲ ਪ੍ਰਤੀ ਏਕੜ ਘਟਿਆ ਹੈ। ਇਸ ਤਰ੍ਹਾਂ ਕਿਸਾਨਾਂ ਨੂੰ ਦੋਹਰੀ ਮਾਰ ਪਈ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਝੋਨੇ ’ਚ ਨਮੀ ਦੀ ਮਾਤਰਾ 17 ਦੀ ਬਜਾਏ 24 ਫ਼ੀਸਦੀ ਤੈਅ ਕੀਤੀ ਜਾਏ। ਇਸ ਦੇ ਨਾਲ ਹੀ ਘਟੇ ਝਾੜ ਦਾ ਪੰਜਾਬ ਸਰਕਾਰ ਮੁਆਵਜ਼ਾ ਦੇਵੇ। ਕਿਸਾਨਾਂ ਨੇ ਮੋਦੀ ਸਰਕਾਰ ਨੂੰ ਵੀ ਘੇਰਿਆ ਹੈ। ਕਿਸਾਨਾਂ ਨੇ ਇਲ਼ਜ਼ਾਮ ਲਾਇਆ ਹੈ ਕਿ ਸੁਪਰਫਾਈਨ ਝੋਨੇ ਦੇ ਭਾਅ ’ਚ 200 ਰੁਪਏ ਕੁਇੰਟਲ ਦੇ ਵਾਧੇ ਦਾ ਐਲਾਨ ਨਿਰਾ ਘਪਲਾ ਸਾਬਤ ਹੋਇਆ ਹੈ। ਉਨ੍ਹਾਂ ਮੁਤਾਬਕ ਪਿਛਲੇ ਸਾਲ 1590 ਰੁਪਏ ਕੁਇੰਟਲ ਵਿਕਿਆ ਸੁਪਰਫਾਈਨ ਹੁਣ 1770 ਨੂੰ ਖਰੀਦਿਆ ਜਾ ਰਿਹਾ ਹੈ। ਇਹ ਕਿਸਾਨਾਂ ਨਾਲ ਧੋਖਾ ਹੈ। ਉਨ੍ਹਾਂ ਪੂਰਾ 200 ਰੁਪਏ ਵਾਧਾ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਮੌਸਮ ਮੁਤਾਬਕ ਨਮੀ ਦੀ ਮਾਤਰਾ ਵੀ ਸਹੀ ਤੈਅ ਨਹੀਂ ਕੀਤੀ। ਉਧਰ, ਆਮ ਆਦਮੀ ਪਾਰਟੀ (ਆਪ) ਨੇ ਝੋਨੇ ਦੀ ਖ਼ਰੀਦ ਲਈ ਨਮੀ ਦੀ ਸ਼ਰਤ ਨਰਮ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਤੇ ਕੇਂਦਰ ਦੀਆਂ ਸਰਕਾਰਾਂ ਮੰਡੀਆਂ ‘ਚ ਰੁਲ ਰਹੇ ‘ਅੰਨਦਾਤਾ’ ਪ੍ਰਤੀ ਆਪਣਾ ਰਵੱਈਆ ਬਦਲਣ। ‘ਆਪ’ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਸਮ ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਲਈ 17 ਫ਼ੀਸਦੀ ਨਮੀ ਦੀ ਸ਼ਰਤ ਕਿਸਾਨੀ ਹਿਤਾਂ ਦੇ ਪੂਰੀ ਤਰ੍ਹਾਂ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ‘ਚ ਧੁੰਦ ਤੇ ਕੋਹਰੇ ਦੇ ਦਿਨਾਂ ‘ਚ 17 ਫ਼ੀਸਦੀ ਨਮੀ ਦੀ ਸ਼ਰਤ ਕਿਸਾਨਾਂ ਨਾਲ ਸਰਾਸਰ ਧੱਕਾ ਤੇ ਬੇਇਨਸਾਫ਼ੀ ਹੈ। ਚੀਮਾ ਨੇ ਕਿਹਾ ਕਿ 17 ਫ਼ੀਸਦੀ ਨਮੀ ਦੀ ਸ਼ਰਤ ਉਸ ਸਮੇਂ ਤੋਂ ਚੱਲੀ ਆ ਰਹੀ ਹੈ ਜਦੋਂ ਝੋਨੇ ਦੀ ਲਵਾਈ ਪਹਿਲੀ ਜੂਨ ਜਾਂ ਇਸ ਤੋਂ ਵੀ ਪਹਿਲਾਂ ਸ਼ੁਰੂ ਹੋ ਜਾਂਦੀ ਸੀ, ਪਰ ਧਰਤੀ ਹੇਠਲੇ ਪਾਣੀ ਤੇ ਵਾਤਾਵਰਨ ਸੰਭਾਲ ਦੇ ਮੱਦੇਨਜ਼ਰ ਹੁਣ 20 ਜੂਨ ਨੂੰ ਤੈਅ ਕਰ ਦਿੱਤੀ ਗਈ ਹੈ।

ਟਾਪ ਹੈਡਲਾਈਨ

LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Embed widget