ਕਿਸਾਨ ਯੂਨੀਅਨ ਦਾ ਮੋਦੀ ਨੂੰ ਸਿੱਧਾ ਚੈਲੰਜ, ਕਿਸਾਨਾਂ ਨੂੰ ਦਿੱਤਾ ਸੱਦਾ
ਏਬੀਪੀ ਸਾਂਝਾ | 02 Oct 2020 04:47 PM (IST)
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਧਾ ਚੈਲੰਜ ਕੀਤਾ ਹੈ। ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ ਕਾਰਕੁਨਾਂ ਨੂੰ ਖੇਤੀ ਕਾਨੂੰਨਾਂ ਦੇ ਪੱਖ ’ਚ ਪ੍ਰਚਾਰ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਇਸ ਚੈਲੰਜ ਨੂੰ ਕਬੂਲ ਕਰਦਿਆਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਅਜਿਹੇ ਅੰਨ੍ਹੇ ਮੋਦੀ-ਭਗਤਾਂ ਨੂੰ ਥਾਂ-ਥਾਂ ਘੇਰ ਕੇ ਲਾ-ਜਵਾਬ ਕੀਤਾ ਜਾਵੇ।
ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਧਾ ਚੈਲੰਜ ਕੀਤਾ ਹੈ। ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ ਕਾਰਕੁਨਾਂ ਨੂੰ ਖੇਤੀ ਕਾਨੂੰਨਾਂ ਦੇ ਪੱਖ ’ਚ ਪ੍ਰਚਾਰ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਇਸ ਚੈਲੰਜ ਨੂੰ ਕਬੂਲ ਕਰਦਿਆਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਅਜਿਹੇ ਅੰਨ੍ਹੇ ਮੋਦੀ-ਭਗਤਾਂ ਨੂੰ ਥਾਂ-ਥਾਂ ਘੇਰ ਕੇ ਲਾ-ਜਵਾਬ ਕੀਤਾ ਜਾਵੇ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਇਹ ਖੇਤੀ ਕਾਨੂੰਨ ਛੋਟੀ ਤੇ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਾਰੰਟ ਹਨ। ਇਸ ਲਈ ਅਣਖੀਲੇ ਜੁਝਾਰੂ ਕਿਸਾਨ, ਮਜ਼ਦੂਰ ਤੇ ਸੰਘਰਸ਼ਸ਼ੀਲ ਲੋਕ ਲੰਬੇ ਸੰਘਰਸ਼ਾਂ ਰਾਹੀਂ ਕਾਨੂੰਨ ਰੱਦ ਕਰਨ ਲਈ ਸਰਕਾਰ ਨੂੰ ਮਜਬੂਰ ਕਰ ਦੇਣਗੇ। ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ‘ਕਿਸਾਨਾਂ ਦੇ ਨਾਂ ਸੱਦਾ’ ਪਰਚਾ ਦੋ ਲੱਖ ਦੀ ਗਿਣਤੀ ’ਚ ਛਾਪ ਕੇ ਘਰ-ਘਰ ਵੰਡਿਆ ਜਾ ਰਿਹਾ ਹੈ। ਉਨਾਂ ਮੰਗ ਕੀਤੀ ਕਿ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ 2020 ਸਣੇ ਭੂਮੀ ਗ੍ਰਹਿਣ ਬਿੱਲ ਦੀਆਂ ਸੋਧਾਂ ਰੱਦ ਕੀਤੀਆਂ ਜਾਣ, ਬੇਇਨਸਾਫੀਆਂ ਤੇ ਧੱਕੇਸ਼ਾਹੀਆਂ ਖਿਲਾਫ਼ ਲਿਖਣ-ਬੋਲਣ ਵਾਲੇ ਕਵੀਆਂ, ਬੁੱਧੀਜੀਵੀਆਂ, ਵਕੀਲਾਂ, ਕਲਾਕਾਰਾਂ, ਲੇਖਕਾਂ ਉੱਤੇ ਝੂਠੇ ਕੇਸ ਮੜ੍ਹ ਕੇ ਜੇਲ੍ਹੀਂ ਡੱਕੇ ਬਜ਼ੁਰਗ ਕਵੀ ਵਰਵਰਾ ਰਾਓ, 90 ਫ਼ੀਸਦੀ ਅੰਗਹੀਣ ਪ੍ਰੋ. ਜੀ ਐਨ ਸਾਈਂਬਾਬਾ, ਸ਼ਾਹੀਨ ਬਾਗ ਤੇ ਜਾਮੀਆ ਯੂਨੀਵਰਸਿਟੀ ਦੇ ਸ਼ਾਂਤਮਈ ਅੰਦੋਲਨਕਾਰੀ ਆਗੂਆਂ ਸਮੇਤ ਸਾਰੇ ਜਮਹੂਰੀ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।