Farmers Protest: ਜਦੋਂ ਤੱਕ ਕੇਸ ਵਾਪਸੀ ਨਹੀਂ, ਉਦੋਂ ਤੱਕ ਅੰਦੋਲਨ ਵਾਪਸੀ ਨਹੀਂ, ਮੋਦੀ ਸਰਕਾਰ ਦੀ ਤਜਵੀਜ਼ 'ਤੇ ਬੋਲੇ ਕਿਸਾਨ
ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਇੱਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਇਸ ਨਵੀਂ ਤਜਵੀਜ਼ ਵਿੱਚ ਸਰਕਾਰ ਨੇ ਕੇਸ ਵਾਪਸ ਲੈਣ ਬਾਰੇ ਲਚਕੀਲਾ ਰੁਖ਼ ਅਖ਼ਤਿਆਰ ਕੀਤਾ ਹੈ
Farmers protest: ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਇੱਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਇਸ ਨਵੀਂ ਤਜਵੀਜ਼ ਵਿੱਚ ਸਰਕਾਰ ਨੇ ਕੇਸ ਵਾਪਸ ਲੈਣ ਬਾਰੇ ਲਚਕੀਲਾ ਰੁਖ਼ ਅਖ਼ਤਿਆਰ ਕੀਤਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਇਸ ਗੱਲ 'ਤੇ ਸਹਿਮਤੀ ਨਹੀਂ ਬਣੀ। ਇਸ ਤੋਂ ਪਹਿਲਾਂ ਅੱਜ ਸਵੇਰੇ ਯੂਨਾਈਟਿਡ ਕਿਸਾਨ ਮੋਰਚਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਹੰਗਾਮੀ ਮੀਟਿੰਗ ਸੱਦੀ ਗਈ।
Farmers' protests will continue until after Govt accepts all of our demands... It would be problematic for us if we withdraw our protest, but they don't take back the cases. Govt should announce a timeline for the withdrawal of cases: Farmer leader Gurnam Singh Charuni in Delhi pic.twitter.com/sYRbsZFbqB
— ANI (@ANI) December 8, 2021
ਇੱਥੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਜਦੋਂ ਤੱਕ ਸਰਕਾਰਾਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨਦੀਆਂ ਉਦੋਂ ਤੱਕ ਸੰਘਰਸ਼ ਖਤਮ ਨਹੀਂ ਹੋਵੇਗਾ। ਸਮਾਚਾਰ ਏਜੰਸੀ ਏਐਨਆਈ ਅਨੁਸਾਰ, ਚੜੂਨੀ ਨੇ ਕਿਹਾ ਕਿ ਸਾਡੇ ਲਈ ਇਹ ਮੁਸ਼ਕਲ ਹੋ ਜਾਵੇਗਾ, ਜੇਕਰ ਉਹ ਕੇਸ ਵਾਪਸ ਨਹੀਂ ਲੈਂਦੇ ਹਨ ਤੇ ਅਸੀਂ ਆਪਣਾ ਅੰਦੋਲਨ ਖਤਮ ਕਰਦੇ ਹਾਂ। ਸਰਕਾਰ ਨੂੰ ਕੇਸ ਵਾਪਸ ਲੈਣ ਦੀ ਸਮਾਂ ਸੀਮਾ ਦਾ ਐਲਾਨ ਕਰਨਾ ਚਾਹੀਦਾ ਹੈ।
ਇੱਥੇ, ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਪੰਜ ਮੈਂਬਰੀ ਕਮੇਟੀ ਖੇਤੀਬਾੜੀ ਨਾਲ ਸਬੰਧਤ ਉਨ੍ਹਾਂ ਦੇ ਬਕਾਇਆ ਮੁੱਦਿਆਂ 'ਤੇ ਚਰਚਾ ਕਰਨ ਲਈ ਬੁੱਧਵਾਰ ਨੂੰ ਕੇਂਦਰੀ ਮੰਤਰੀਆਂ ਅਮਿਤ ਸ਼ਾਹ ਤੇ ਨਰਿੰਦਰ ਸਿੰਘ ਤੋਮਰ ਨਾਲ ਵੱਖਰੇ ਤੌਰ 'ਤੇ ਮੁਲਾਕਾਤ ਕਰ ਸਕਦੀ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇੱਕ ਕਿਸਾਨ ਨੇਤਾ ਨੇ ਇਹ ਜਾਣਕਾਰੀ ਦਿੱਤੀ।
ਦੋਵਾਂ ਮੰਤਰੀਆਂ ਨਾਲ ਸੰਭਾਵੀ ਚਰਚਾ ਅੰਦੋਲਨ ਦੀ ਅਗਵਾਈ ਕਰ ਰਹੀ ਐਸਕੇਐਮ ਦੀ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਦੁਪਹਿਰ 2 ਵਜੇ ਹੋਵੇਗੀ। ਅੰਦੋਲਨ ਦੇ ਭਵਿੱਖ ਬਾਰੇ ਫੈਸਲਾ ਕਰਨ ਲਈ 40 ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਦੇ ਸਿਖਰਲੇ ਸੰਗਠਨ ਐਸਕੇਐਮ ਦੇ ਮੈਂਬਰਾਂ ਨੇ ਬੁੱਧਵਾਰ ਨੂੰ ਸਿੰਘੂ ਬਾਰਡਰ ਵਿਖੇ ਇੱਕ ਅਹਿਮ ਮੀਟਿੰਗ ਬੁਲਾਈ ਹੈ।
ਇੱਕ ਸੀਨੀਅਰ ਕਿਸਾਨ ਆਗੂ ਨੇ ਆਪਣਾ ਨਾਮ ਗੁਪਤ ਰੱਖਣ ਦੀ ਬੇਨਤੀ ਕਰਦੇ ਹੋਏ ਪੀਟੀਆਈ ਨੂੰ ਦੱਸਿਆ, “ਐਸਕੇਐਮ ਦੀ ਪੰਜ ਮੈਂਬਰੀ ਕਮੇਟੀ ਦੀ ਅੱਜ ਸਵੇਰੇ ਇੱਕ ਅੰਦਰੂਨੀ ਮੀਟਿੰਗ ਹੋਵੇਗੀ ਤੇ ਫਿਰ ਉਹ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੇ ਮੁੱਦਿਆਂ ਤੇ ਲੰਬਿਤ ਮੰਗਾਂ ਬਾਰੇ ਨਰਿੰਦਰ ਸਿੰਘ ਤੋਮਰ ਨੂੰ ਮਿਲਣਗੇ।
ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਦੁਪਹਿਰ 2 ਵਜੇ ਐਸ.ਕੇ.ਐਮ ਦੀ ਮੀਟਿੰਗ ਤੋਂ ਬਾਅਦ ਕੋਈ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਕਿਸਾਨ ਨੇਤਾ ਨੇ ਇਸ ਸਬੰਧ ਵਿਚ ਹਾਂ-ਪੱਖੀ ਫੈਸਲੇ ਵੱਲ ਇਸ਼ਾਰਾ ਕੀਤਾ।
ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਅੰਦੋਲਨ ਨੂੰ ਖਤਮ ਕਰਨ ਦੇ ਸਰਕਾਰ ਦੇ ਪ੍ਰਸਤਾਵ ਦਾ ਜਵਾਬ ਦਿੱਤਾ ਹੈ, ਕੁਝ ਨੁਕਤਿਆਂ 'ਤੇ ਸਪੱਸ਼ਟੀਕਰਨ ਮੰਗਿਆ ਹੈ। ਇਸ ਵਿੱਚ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ‘ਫਰਜ਼ੀ’ ਕੇਸ ਵਾਪਸ ਲੈਣ ਦੀ ਪੂਰਵ ਸ਼ਰਤ ‘ਤੇ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :