ਪੜਚੋਲ ਕਰੋ

ਕਿਸਾਨ ਤੇ ਕੈਪਟਨ ਪਰਾਲੀ 'ਤੇ ਆਹਮੋ-ਸਾਹਮਣੇ, ਕਿਸਾਨਾਂ ਦਿੱਤੀ ਚੇਤਾਵਨੀ

ਚੰਡੀਗੜ੍ਹ (ਸੁਖਵਿੰਦਰ ਸਿੰਘ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਨੂੰ ਅੱਗ ਲਾਉਣ 'ਤੇ ਦਿੱਤੀ ਚਿਤਾਵਨੀ ਦੇ ਰੋਸ ਵਜੋਂ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਨੇ ਮੁਹਾਲੀ-ਚੰਡੀਗੜ੍ਹ ਸਰਹੱਦ ਉੱਤੇ ਪਰਾਲੀ ਨੂੰ ਅੱਗ ਲਾਈ। ਕਿਸਾਨਾਂ ਨੇ ਉਲਟਾ ਕੈਪਟਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪਰਾਲੀ ਨੂੰ ਅੱਗ ਨਾ ਲਾਉਣ ਵਜੋਂ ਮੁਆਵਜ਼ਾ ਨਾ ਮਿਲਿਆ ਤਾਂ ਉਹ ਅੱਗ ਲਾਉਣਗੇ। ਇਸ ਲਈ ਉਹ ਕੇਸਾਂ ਤੇ ਜੇਲ੍ਹਾਂ ਦੀ ਪ੍ਰਵਾਹ ਨਹੀਂ ਕਰਨਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿੱਚ ਪੰਜਾਬ ਤੋਂ ਹਜ਼ਾਰਾ ਕਿਸਾਨ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਧਾਨ ਸਭਾ ਵੱਲ ਨੂੰ ਕੂਚ ਕੀਤਾ। ਮੁਹਾਲੀ-ਚੰਡੀਗੜ੍ਹ ਸਰਹੱਦ ਉੱਤੇ ਪੁਲਿਸ ਨੇ ਬੈਰੀਗੇਡ ਲਾ ਕੇ ਰੋਕ ਲਿਆ। ਕਿਸਾਨਾਂ ਨੇ ਸੜਕ ਉੱਤੇ ਹੀ ਧਰਨਾ ਲਾ ਲਿਆ। ਕਿਸਾਨਾਂ ਨੇ ਸਭ ਤੋਂ ਪਹਿਲਾਂ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਰਕਾਰ ਦੀ ਸਖਤੀ ਪ੍ਰਤੀ ਰੋਸ ਜਾਹਿਰ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ (ਏਕਤਾ) ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪਰਾਲੀ ਨਾ ਸਾੜਨ ਕਾਰਨ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਕਰੇ। ਉਨ੍ਹਾਂ ਕਿਹਾ ਪਰਾਲੀ ਨੂੰ ਖੇਤਾਂ ਵਿੱਚ ਵਾਹ ਨਹੀਂ ਸਕਦੇ ਤੇ ਇਸ ਨੂੰ ਸਾੜਨਾ ਕਿਸਾਨਾਂ ਦੀ ਮਜ਼ਬੂਰੀ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਨੇ ਕਿਹਾ ਕਿ ਪਰਾਲੀ ਦੇ ਮਸਲੇ ਤੋਂ ਇਲਾਵਾ ਕਿਸਾਨੀ ਦੀ ਸਮੁੱਚੇ ਕਰਜ਼ੇ ਦੀ ਮੁਆਫੀ ਦੇ ਪੰਜਾਬ ਸਰਕਾਰ ਦੇ ਚੋਣ ਵਾਅਦੇ ਨੂੰ ਪੂਰਾ ਕਰਵਾਉਣ, ਗੰਨੇ ਦਾ ਬਕਾਇਆ ਜਾਰੀ ਕਰਨ ਤੇ ਫਸਲਾਂ ਦੇ ਨੁਕਸਾਨ ਤੇ ਮਨੁੱਖੀ ਜਾਨਾਂ ਦਾ ਖੋ ਬਣਦੇ ਅਵਾਰਾ ਪਸ਼ੂਆਂ ਦੇ ਪ੍ਰਬੰਧ ਕਰਨ ਵਰਗੀਆਂ ਜ਼ਰੂਰੀ ਮੰਗਾ ਨੂੰ ਇਹ ਧਰਨਾ ਲਾਇਆ ਗਿਆ ਹੈ। ਇਸ ਤੋਂ ਇਲਾਵਾ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਨੇ ਮੰਗ ਕੀਤੀ ਕਿ ਬੇਮੌਸੀ ਬਾਰਸ਼ ਤੇ ਚਿੱਟੀ ਮੱਖੀ ਕਾਰਨ ਨਰਮੇ ਨੂੰ ਹੋਏ ਨੁਕਸਾਨ ਦੀ ਸਰਕਾਰੀ ਪੂਰਤੀ ਕਰੇ। ਜਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ’ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਦੇ ਨਾਂ ’ਤੇ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੇ ਆਪਣੇ ਜ਼ਿਲ੍ਹਿਆਂ ਵਿੱਚ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਸਾੜਨ ’ਤੇ ਪਾਬੰਦੀ ਲਾਉਣ ਲਈ ਸੀਆਰਪੀਸੀ ਤਹਿਤ ਹੁਕਮ ਜਾਰੀ ਕੀਤੇ ਹਨ। ਪੰਚਾਇਤਾਂ ਨੂੰ ਵੀ ਰਹਿੰਦ-ਖੂੰਹਦ ਨਾ ਸਾੜਨ ਵਾਸਤੇ ਮਤੇ ਪਾਸ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਲੰਘਣਾ ਕਰਨ ਵਾਲਾ ਅਗਲੇ ਸਾਲ ਪੰਚਾਇਤੀ ਜ਼ਮੀਨ ਦੀ ਬੋਲੀ ਦੇਣ ਦੇ ਯੋਗ ਨਹੀਂ ਹੋਵੇਗਾ। ਵਿਭਾਗ ਨੇ ਸਥਾਨਕ ਪੁਲੀਸ ਅਤੇ ਐਸਡੀਐਮ ਨੂੰ ਪਰਾਲੀ ਸਾੜਨ ਦੀ ਕਿਸੇ ਵੀ ਘਟਨਾ ਦੀ ਲਿਖਤੀ ਸੂਚਨਾ ਦੇਣ ਵਾਸਤੇ ਪੰਚਾਇਤਾਂ ਨੂੰ ਜ਼ਿੰਮੇਵਾਰ ਬਣਾਉਣ ਦਾ ਫੈਸਲਾ ਕੀਤਾ ਹੈ। ਵਿਭਾਗ ਨੇ 2013 ਦੌਰਾਨ ਰਹਿੰਦ-ਖੂੁੰਹਦ ਨੂੰ ਸਾੜਨ ’ਤੇ ਪਾਬੰਦੀ ਲਾਉਣ ਲਈ ਵਾਯੂ ਐਕਟ-1981 ਦੀ ਧਾਰਾ 19 (ਪੰਜ) ਹੇਠ ਹੁਕਮ ਜਾਰੀ ਕੀਤੇ ਸਨ। ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਨਿਗਰਾਨੀ ਰੱਖਣ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਦੀਆਂ ਸੇਵਾਵਾਂ ਪੀਪੀਸੀਬੀ ਨੇ ਪ੍ਰਾਪਤ ਕੀਤੀਆਂ ਹਨ। ਪੀਆਰਐਸਸੀ ਨੇ ਐਸਐਮਐਸ ਅਲਰਟ ਸਿਸਟਮ ਦੇ ਨਾਲ ਨਿਗਰਾਨ ਵਿਧੀ ਵਿਧਾਨ ਨੂੰ ਵਿਕਸਤ ਕੀਤਾ ਹੈ।

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget