ਬਠਿੰਡਾ: ਪੰਜਾਬ ਸਰਕਾਰ ਵੱਲੋਂ ਬੇਸ਼ੱਕ ਕਿਸਾਨਾਂ ਨੂੰ 13 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਸੀ ਪਰ ਇਨ੍ਹਾਂ ਹੁਕਮਾਂ ਦੇ ਉਲਟ ਕਿਸਾਨਾਂ ਨੇ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਮੌੜ ਖੁਰਦ, ਮਾੜੀ, ਚੜ੍ਹਤ ਸਿੰਘ ਮੌੜ ਆਦਿ ਪਿੰਡਾਂ ਵਿੱਚ ਝੋਨੇ ਦੀ ਲਵਾਈ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨੂੰ ਅਧਿਕਾਰੀਆਂ ਤੋਂ ਬੇਫਿਕਰ ਰਹਿਣ ਦਾ ਭਰੋਸਾ ਵੀ ਦਿੱਤਾ।
ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ 'ਤੇ ਆਏ ਦਿਨ ਨਵੇਂ ਕਾਨੂੰਨ ਥੋਪ ਰਹੀ ਹੈ, ਜਦਕਿ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਯੂਨੀਅਨ ਲੀਡਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਤੁਰੰਤ ਜਥੇਬੰਦੀ ਸਖ਼ਤ ਸਟੈਂਡ ਲਵੇਗੀ। ਕਿਸਾਨਾਂ ਨੇ ਵੀ ਕਿਹਾ ਕਿ ਜੇਕਰ ਸਾਡੇ ਖੇਤਾਂ ਵਿੱਚ ਖੇਤੀਬਾੜੀ ਦਫ਼ਤਰ ਜਾਂ ਪੰਜਾਬ ਸਰਕਾਰ ਦਾ ਕੋਈ ਵੀ ਅਧਿਕਾਰੀ ਆਉਂਦਾ ਹੈ, ਤਾਂ ਉਸ ਦਾ ਘਿਰਾਓ ਕੀਤਾ ਜਾਵੇਗਾ।
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 20 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰਨ ਲਈ ਕਿਹਾ ਸੀ, ਪਰ ਕਿਸਾਨਾਂ ਵੱਲੋਂ ਸੰਘਰਸ਼ ਕਰਨ ਦੇ ਬਾਅਦ ਮੁੱਖ ਮੰਤਰੀ ਨੇ ਝੋਨਾ ਲਾਉਣ ਦਾ ਦਿਨ 13 ਜੂਨ ਐਲਾਨ ਦਿੱਤਾ ਹੈ ਪਰ ਕਿਸਾਨਾਂ ਨੇ ਇਸ ਨੂੰ ਰੱਦ ਕਰ ਦਿੱਤਾ ਤੇ ਪਹਿਲੀ ਜੂਨ ਤੋਂ ਹੀ ਝੋਨਾ ਬੀਜਣਾ ਸ਼ੁਰੂ ਕਰ ਦਿੱਤਾ ਸੀ।
ਕਿਸਾਨ ਹੋਏ ਬਾਗੀ: 13 ਜੂਨ ਤੋਂ ਪਹਿਲਾਂ ਹੀ ਝੋਨਾ ਲਾਉਣ ਦੇ ਚੁੱਕੇ ਫੱਟੇ
ਏਬੀਪੀ ਸਾਂਝਾ
Updated at:
06 Jun 2019 04:48 PM (IST)
ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ 'ਤੇ ਆਏ ਦਿਨ ਨਵੇਂ ਕਾਨੂੰਨ ਥੋਪ ਰਹੀ ਹੈ, ਜਦਕਿ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਯੂਨੀਅਨ ਲੀਡਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਤੁਰੰਤ ਜਥੇਬੰਦੀ ਸਖ਼ਤ ਸਟੈਂਡ ਲਵੇਗੀ।
- - - - - - - - - Advertisement - - - - - - - - -