ਮਾਨਸਾ : ਪਿੰਡ ਦਾਨੇਵਾਲਾ ਦੇ ਕਿਸਾਨ ਨੇ ਆਰਥਕ ਤੰਗੀ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਪਿੰਡ ਦੇ ਅਕਾਲੀ ਆਗੂ ਅਤੇ ਸਹਿਕਾਰੀ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਸਵਰਨ ਸਿੰਘ ਦਾਨੇਵਾਲੀਆ ਨੇ ਦਸਿਆ ਕਿ ਮ੍ਰਿਤਕ ਕਿਸਾਨ ਦਰਸ਼ਨ ਸਿੰਘ (52) ਪੁੱਤਰ ਬੁੱਕਣ ਸਿੰਘ ਕੋਲ ਢਾਈ ਏਕੜ ਜ਼ਮੀਨ ਸੀ।
ਉਨ੍ਹਾਂ ਦਸਿਆ ਕਿ ਪਿਛਲੇ ਸਾਲ ਨਰਮੇ ਦੀ ਫ਼ਸਲ ਖ਼ਰਾਬ ਹੋਣ ਅਤੇ ਇਸ ਵਾਰ ਵੀ ਚੰਗੀ ਫ਼ਸਲ ਨਾ ਹੋਣ ਕਾਰਨ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਕਿਸਾਨ ਸਿਰ ਢਾਈ ਲੱਖ ਰੁਪਏ ਆੜ੍ਹਤੀਆਂ, 50 ਹਜ਼ਾਰ ਰੁਪਏ ਸੁਸਾਇਟੀ ਅਤੇ ਦੋ ਲੱਖ ਪਿੰਡ ਦੇ ਲੋਕਾਂ ਦਾ ਕਰਜ਼ਾ ਸੀ।
ਇਸੇ ਤਰ੍ਹਾਂ ਪਿੰਡ ਕੁੱਲਰੀਆਂ ਵਿਖੇ ਇਕ ਕਰਜ਼ਾਈ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਭਾਨਾ ਸਿੰਘ (55) ਦੇ ਪੁੱਤਰ ਲਖਵਿੰਦਰ ਸਿੰਘ ਨੇ ਦਸਿਆ ਕਿ ਉਨ੍ਹਾਂ ਸਿਰ ਲਗਭਗ 12 ਲੱਖ ਰੁਪਏ ਦਾ ਕਰਜ਼ਾ ਹੈ। ਫ਼ਸਲ ਵੀ ਵਧੀਆ ਨਹੀਂ ਹੋਈ ਜਿਸ ਕਾਰਨ ਉਸ ਦੇ ਪਿਤਾ ਨੇ ਖ਼ੁਦਕੁਸ਼ੀ ਕਰ ਲਈ।