ਮਾਨਸਾ: ਪਿੰਡ ਕੋਟ ਸਦਰ ਦੇ ਕਿਸਾਨ ਪਿੱਪਲ ਸਿੰਘ (46) ਨੇ ਕਰਜ਼ੇ ਤੋਂ ਦੁਖੀ ਹੋ ਕੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ। ਕਿਸਾਨ ਦੇ ਰਿਸ਼ਤੇਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਉਹ ਤੇ ਦੋ ਏਕੜ ਜ਼ਮੀਨ ਸੀ ਤੇ 6 ਲੱਖ ਦਾ ਕਰਜ਼ਾ ਸੀ।

ਇਸ ਕਾਰਨ ਨਸ਼ੀਲੀ ਵਸ਼ਤੂਆਂ ਖਾ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਦੇ ਪਰਿਵਾਰ ਦਾ ਕਰਜ਼ਾ ਮਾਫ ਕੀਤਾ ਜਾਵੇ। ਜਾਂਚ ਅਧਿਕਾਰੀ ਸੁਖਦੇਵ ਸਿੰਘ ਮੁਤਾਬਕ ਕਿਸਾਨ ਦੀ ਪਤਨੀ ਦੇ ਬਿਆਨ ਉਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।