ਚੰਡੀਗੜ੍ਹ ਇੱਕ ਪਾਸੇ ਕਿਸਾਨਾਂ ਨੂੰ ਕਰਜ਼ੇ ਮੁਆਫੀ ਲਈ ਧਰਨੇ ਲਾਉਣ ਤੋਂ ਰੋਕਿਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪਿੰਡਾਂ ਦੇ ਕਿਸਾਨ ਲਗਾਤਾਰ ਖੁਦਕੁਸ਼ੀ ਕਰ ਰਹੇ ਹਨ। ਬੀਤੇ ਦਿਨ ਤਿੰਨ ਕਿਸਾਨਾਂ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਕਰ ਲਈ ਹੈ।
ਸੰਗਰੂਰ ਦੇ ਪਿੰਡ ਛਾਜਲਾ 'ਚ ਇਕ ਨੌਜਵਾਨ ਕਿਸਾਨ ਵਲੋਂ ਆਪਣੇ ਘਰ ਵਿਚ ਬੀਤੀ ਰਾਤ ਪੱਖੇ ਨਾਲ ਫਾਹਾ ਲੈ ਖ਼ੁਦਕੁਸ਼ੀ ਕਕ ਲਈ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਆਗੂ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਕਿਸਾਨ ਬਲਕਾਰ ਸਿੰਘ (30) ਪੁੱਤਰ ਜਵਾਲਾ ਸਿੰਘ ਵਾਸੀ ਛਾਜਲਾ ਦੋ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਜ਼ਮੀਨ ਘੱਟ ਹੋਣ ਕਰਕੇ ਕਿਸਾਨ ਸਿਰ ਲਗਪਗ 5 ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ੇ ਕਰਕੇ ਉਹ ਬਹੁਤ ਪ੍ਰੇਸ਼ਾਨ ਰਹਿੰਦਾ ਸੀ।
ਦੂਜੀ ਘਟਨਾ ਵਿੱਚ ਪਿੰਡ ਕਣਕਵਾਲ ਚਹਿਲਾਂ 'ਚ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਮੱਖਣ ਸਿੰਘ (35) ਪੁੱਤਰ ਨਛੱਤਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ। ਕਿਸਾਨ ਦੀ ਮਾਤਾ ਅਮਰਜੀਤ ਕੌਰ ਨੇ ਦੱਸਿਆ ਕਿ ਉਹ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਨੇ ਖੇਤ ਜਾ ਕੇ ਮੋਟਰ ਵਾਲੇ ਕੋਠੇ 'ਚ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।
ਤੀਜੀ ਘਟਨਾ ਵਿੱਚ ਫ਼ਾਜ਼ਿਲਕਾ ਦੇ ਪਿੰਡ ਬਕੈਣਵਾਲਾ ਵਿੱਚ ਕਿਸਾਨ ਮੱਖਣ ਸਿੰਘ ਨੇ ਕਰਜ਼ੇ ਦੇ ਬੋਝ ਤੋਂ ਦੁਖੀ ਹੋ ਕੇ ਉਸ ਨੇ ਖੇਤ ਜਾ ਕੇ ਮੋਟਰ ਵਾਲੇ ਕੋਠੇ 'ਚ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਭਰਾ ਰਾਜਿੰਦਰ ਸਿੰਘ ਨੇ ਦੱਸਿਆ ਕਿ ਮੱਖਣ ਸਿੰਘ ਦੇ ਸਿਰ ਕਰੀਬ 10 ਲੱਖ ਕਰਜ਼ਾ ਹੈ, ਜਿਸ ਕੋਲ ਕਰੀਬ ਢਾਈ ਏਕੜ ਜ਼ਮੀਨ ਸੀ। ਇਸ ਵਿੱਚ ਰਾਸ਼ਟਰੀ ਬੈਂਕ, ਸਹਿਕਾਰੀ ਸੁਸਾਇਟੀ ਤੋਂ ਇਲਾਵਾ ਸ਼ਾਹੂਕਾਰ ਦਾ ਕਰਜ਼ਾ ਵੀ ਸੀ।
ਮੌਕੇ ਉੱਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ ਆੜ੍ਹਤੀਆਂ ਵੱਲੋਂ ਪਿਛਲ 2 ਮਹੀਨੇ ਤੋਂ ਉਸ ਨੂੰ ਕਾਫ਼ੀ ਪ੍ਰੇਸ਼ਾਨ ਕਰ ਰੱਖਿਆ ਸੀ। ਇਸ ਕਾਰਨ ਉਸ ਉੱਪਰ ਇੱਕ ਕੇਸ ਵੀ ਦਰਜ ਕੀਤਾ ਗਿਆ ਸੀ। ਬੈਂਕ ਵੱਲੋਂ ਜ਼ਮੀਨ ਕੁਰਕ ਕਰਨ ਦੀ ਗੱਲ ਕੀਤਾ ਜਾ ਰਹੀ ਸੀ। ਇਸ ਕਾਰਨ ਉਸ ਨੇ ਪ੍ਰੇਸ਼ਾਨੀ ਵਿੱਚ ਖ਼ੁਦਕੁਸ਼ੀ ਕਰ ਲਈ ਹੈ।