ਮਾਨਸਾ: ਆਰਥਿਕ ਤੰਗੀ ਕਾਰਨ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਰੁੱਕਣ ਦਾ ਨਾਂ ਨਹੀਂ ਲੈ ਰਿਹਾ। ਕਰਜ਼ੇ ਹੇਠ ਦੱਬੇ ਕਿਸਾਨ ਰੋਜ਼ਾਨਾ ਮੌਤ ਨੂੰ ਗਲੇ ਲਾ ਰਹੇ ਹਨ। ਤਾਜ਼ਾ ਮਾਮਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਫਰਮਾਹੀ ਵਿੱਚ ਸਾਹਮਣੇ ਆਇਆ ਹੈ। ਇੱਥੇ ਕਰਜ਼ੇ ਦੇ ਬੋਝ ਹੇਠ ਦੱਬੇ 28 ਸਾਲਾ ਜਗਸੀਰ ਨੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ।
ਜਾਣਕਾਰੀ ਮੁਤਾਬਕ ਕਿਸਾਨ 'ਤੇ ਕਰੀਬ 4 ਲੱਖ ਦਾ ਕਰਜ਼ਾ ਸੀ। ਉਸ ਕੋਲ ਸਿਰਫ ਢਾਈ ਏਕੜ ਜ਼ਮੀਨ ਸੀ, ਜੋ ਉਸ ਨੇ ਕਰਜ਼ ਦੇ ਚਲਦਿਆਂ ਵੇਚ ਦਿੱਤੀ ਤੇ ਖੁਦ ਫੈਕਟਰੀ 'ਚ ਮਜ਼ਦੂਰੀ ਕਰਨ ਲੱਗਾ। ਕਿਸਾਨ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਤੇ ਇੱਕ ਬੇਟੇ ਨੂੰ ਛੱਡ ਗਿਆ ਹੈ।
ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਸੀਰ ਸਿੰਘ ਕਰਜ਼ ਤੋਂ ਪ੍ਰੇਸ਼ਾਨ ਰਹਿੰਦਾ ਸੀ। ਇਸ ਦੇ ਚੱਲਦਿਆਂ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਕਿਸਾਨ ਗੁਰਬੀਰ ਸਿੰਘ ਨੇ ਮ੍ਰਿਤਕ ਦੇ ਪਰਿਵਾਰ ਲਈ ਸਰਕਾਰ ਨੂੰ ਕਰਜ਼ ਮੁਆਫ ਕਰਨ ਤੇ ਬੱਚਿਆਂ ਨੂੰ ਉਚਿੱਤ ਮੁਆਵਜ਼ੇ ਦੀ ਮੰਗ ਕੀਤੀ ਹੈ।