ਢਾਈ ਏਕੜ 'ਤੇ ਸਾਢੇ ਚਾਰ ਲੱਖ ਦਾ ਕਰਜ਼ਾ, ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਏਬੀਪੀ ਸਾਂਝਾ | 15 Nov 2017 10:34 AM (IST)
ਸੰਗਰੂਰ: ਧੂਰੀ ਨੇੜਲੇ ਪਿੰਡ ਭਸੌੜ ਦੇ ਇਕ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਉਰਫ਼ ਕਾਕਾ (53) ਵਾਸੀ ਪਿੰਡ ਭਸੌੜ ਨੇ ਸੋਮਵਾਰ ਨੂੰ ਬਾਅਦ ਦੁਪਹਿਰ ਕੋਈ ਜ਼ਹਿਰੀਲੀ ਚੀਜ਼ ਖਾ ਲਈ ਜਿਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਪਟਿਆਲਾ ਰੈਫ਼ਰ ਕਰ ਦਿੱਤਾ। ਉਸ ਦੀ ਇਕ ਨਿੱਜੀ ਹਸਪਤਾਲ 'ਚ ਮੌਤ ਹੋ ਗਈ। ਕਿਸਾਨ ਕੋਲ ਢਾਈ ਏਕੜ ਦੇ ਕਰੀਬ ਜ਼ਮੀਨ ਸੀ ਤੇ ਉਹ ਆਪਣੇ ਸਿਰ ਸਾਢੇ ਚਾਰ ਲੱਖ ਦਾ ਕਰਜ਼ਾ ਹੋਣ ਕਾਰਨ ਪਰੇਸ਼ਾਨ ਰਹਿੰਦਾ ਸੀ। ਕਿਸਾਨ ਆਪਣੇ ਪਿੱਛੇ ਪਤਨੀ, ਇਕ ਲੜਕਾ ਤੇ ਇਕ ਲੜਕੀ ਛੱਡ ਗਿਆ। ਥਾਣਾ ਸਦਰ ਧੂਰੀ ਦੀ ਪੁਲਿਸ ਵੱਲੋਂ ਕਿਸਾਨ ਦੇ ਪੁੱਤਰ ਗੁਰਪ੍ਰੀਤ ਸਿੰਘ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ।