ਅੰਮ੍ਰਿਤਸਰ : ਕੰਬੋ ਦੇ ਸੋਈਆਂ ਕਲਾਂ ਪਿੰਡ ਵਿਚ ਸੂਦਖੋਰਾਂ ਤੋਂ ਪਰੇਸ਼ਾਨ ਹੋ ਕੇ ਇਕ ਕਿਸਾਨ ਨੇ ਸ਼ਨਿਚਰਵਾਰ ਦੇਰ ਰਾਤ ਨੂੰ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਦੋਸ਼ ਹੈ ਕਿ ਦਸ ਲੱਖ ਦਾ ਦਸ ਫੀਸਦੀ ਵਿਆਜ ਹਰਜਿੰਦਰ ਸਿੰਘ (50) ਦੇਣ ਤੋਂ ਅਸਮਰੱਥ ਸੀ। ਪੈਸਿਆਂ ਦੀ ਵਾਪਸੀ ਨਾ ਹੋਣ ਕਾਰਨ ਸੂਦਖੋਰਾਂ ਨੇ ਹਰਜਿੰਦਰ ਸਿੰਘ ਦੀ ਵੈਲਡਿੰਗ ਦੀ ਦੁਕਾਨ 'ਤੇ ਤਾਲਾ ਲਗਾ ਦਿੱਤਾ ਸੀ। ਵਿਰੋਧ ਕਰਨ 'ਤੇ ਸੂਦਖੋਰਾਂ ਨੇ ਕੁਝ ਦਿਨ ਪਹਿਲਾਂ ਕਿਸਾਨ ਦੀ ਕੁੱਟਮਾਰ ਵੀ ਕੀਤੀ ਸੀ। ਇਸੇ ਦੌਰਾਨ ਹਰਜਿੰਦਰ ਮਾਯੂਸੀ ਮਹਿਸੂਸ ਕਰ ਰਿਹਾ ਸੀ ਅਤੇ ਉਸ ਨੇ ਖ਼ੁਦਕੁਸ਼ੀ ਕਰ ਲਈ। ਓਧਰ ਕੰਬੋ ਥਾਣਾ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ। ਮਾਮਲਾ ਦਰਜ ਕਰ ਲਿਆ ਗਿਆ ਹੈ। ਪੋਸਟਮਾਰਟਮ ਰਿਪੋਰਟ ਤੋਂ ਬਾਅਦ ਅਤੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ਵਿਚ ਖ਼ੁਦਕੁਸ਼ੀ ਦੀਆਂ ਧਾਰਾਵਾਂ ਜੋੜੀਆਂ ਜਾ ਸਕਦੀਆਂ ਹਨ।