ਪੰਜ ਲੱਖ ਦੇ ਕਰਜ਼ਈ ਕਿਸਾਨ ਕੀਤੀ ਖੁਦਕੁਸ਼ੀ
ਏਬੀਪੀ ਸਾਂਝਾ | 11 Dec 2017 11:16 AM (IST)
ਸੰਗਰੂਰ: ਧੂਰੀ ਦੇ ਨੇੜਲੇ ਪਿੰਡ ਰੁਲਦੂ ਸਿੰਘ ਵਾਲਾ ਦੇ ਕਿਸਾਨ ਗੁਰਮੀਤ ਸਿੰਘ (35) ਪੁੱਤਰ ਬਲਵਿੰਦਰ ਸਿੰਘ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸਾਨ ਦੇ ਪਰਿਵਾਰਕ ਮੈਂਬਰ ਕੁਲਵਿੰਦਰ ਸਿੰਘ ਰੁਲਦੂਵਾਲਾ ਨੇ ਦੱਸਿਆ ਕਿ ਗੁਰਮੀਤ ਸਿੰਘ 'ਤੇ ਕਰੀਬ 4 ਤੋਂ 5 ਲੱਖ ਦੇ ਕਰਜ਼ਾ ਸੀ, ਜਿਸ ਕਾਰਨ ਉਹ ਦਿਮਾਗ਼ੀ ਤੌਰ ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ।