ਛੇ ਲੱਖ ਦੇ ਕਰਜ਼ਈ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ..
ਏਬੀਪੀ ਸਾਂਝਾ | 13 Dec 2017 12:36 PM (IST)
ਸੰਗਰੂਰ: ਪਿੰਡ ਰੱਤਾਖੇੜਾ ਦੇ ਕਿਸਾਨ ਕਿਸਾਨ ਜੋਗਾ ਸਿੰਘ (43) ਪੁੱਤਰ ਗੁਰਮੁੱਖ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਕਿਸਾਨ ਜੋਗਾ ਸਿੰਘ ਕੋਲ ਇੱਕ ਏਕੜ ਜ਼ਮੀਨ ਸੀ। ਉਸ ਸਿਰ ਸਹਿਕਾਰੀ ਸਭਾ ਦੇ ਛੇ ਲੱਖ ਰੁਪਏ ਸਮੇਤ ਆੜ੍ਹਤੀ ਦਾ ਵੀ ਕਰਜ਼ਾ ਸੀ, ਜਿਸ ਕਾਰਨ ਉਹ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ। ਸਿਹਤ ਵਿਗੜਨ ’ਤੇ ਉਸ ਨੂੰ ਇੱਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਇੱਕ ਲੜਕਾ ਅਤੇ ਦੋ ਲੜਕੀਆਂ ਛੱਡ ਗਿਆ ਹੈ। ਥਾਣਾ ਧਰਮਗੜ੍ਹ ਦੀ ਪੁਲੀਸ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਮ੍ਰਿਤਕ ਦੇ ਭਰਾ ਮੁਖਤਿਆਰ ਸਿੰਘ ਦੇ ਬਿਆਨ ’ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।