ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਕਿਸਾਨ ਦੇ 2 ਲੜਕੇ ਅਤੇ 1 ਲੜਕੀ ਹੈ ਅਤੇ ਉਸ ਦੀ ਉਮਰ 56 ਸਾਲ ਦੇ ਕਰੀਬ ਸੀ। ਉਨ੍ਹਾਂ ਦੱਸਿਆ ਕਿ ਜਸਵੰਤ ਸਿੰਘ ਨੇ ਬੀਤੀ ਦੇਰ ਰਾਤ ਘਰ 'ਚ ਜ਼ਹਿਰ ਖਾ ਲਿਆ ਸੀ। ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦਿੱਤਾ। ਕਿਸਾਨ ਦੇ ਸਿਰ ਲੱਖਾਂ ਦਾ ਕਰਜ਼ਾ ਸੀ ਅਤੇ ਕੁਝ ਆੜ੍ਹਤੀਆਂ ਨੇ ਉਸ ਦੀ ਜ਼ਮੀਨ ਆਪਣੇ ਨਾਂਅ ਲਵਾ ਲਈ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਸੀ।