ਮਾਨਸਾ- ਬਰੇਟਾ ਦੇ ਪਿੰਡ ਬਹਾਦਰਪੁਰ ਦੇ ਗਰੀਬ ਕਿਸਾਨ ਦਰਸ਼ਨ ਸਿੰਘ ਦੇ ਨੌਜਵਾਨ ਪੁੱਤਰ ਬੰਟੂ ਸਿੰਘ (20) ਵਲੋਂ ਘਰੇਲੂ ਆਰਥਿਕ ਤੰਗੀ 'ਤੇ ਚਲਦਿਆਂ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਕੋਲ ਆਪਣੀ ਸਾਢੇ ਤਿੰਨ ਕਨਾਲ ਜ਼ਮੀਨ ਹੈ। ਉਨ੍ਹਾਂ ਨੇ ਪਰਿਵਾਰ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਰਿਸ਼ਤੇਦਾਰਾਂ ਅਤੇ ਦੋਸਤਾਂ ਤੋਂ ਕਰੀਬ 4 ਲੱਖ ਰੁਪਏ ਉਧਾਰੇ ਲਏ ਸਨ। ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਸ ਨੇ ਬੀਤੀ ਰਾਤ ਸਮੇਂ ਪਿੰਡ ਦੇ ਸ਼ਮਸ਼ਾਨ ਘਾਟ 'ਚ ਇਕ ਦਰੱਖਤ ਨਾਲ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪਿੰਡ ਦੇ ਸਰਪੰਚ ਸਮੇਤ ਹੋਰ ਆਗੂਆਂ ਨੇ ਸਰਕਾਰ ਤੋਂ ਪਰਿਵਾਰ ਲਈ ਆਰਥਿਕ ਸਹਾਇਤਾ ਦੀ ਮੰਗ ਕੀਤੀ।