ਆੜਤੀਏ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ...
ਏਬੀਪੀ ਸਾਂਝਾ | 06 Feb 2018 11:06 AM (IST)
ਤਰਨ ਤਾਰਨ -ਪਿੰਡ ਮੁੰਡਾਪਿੰਡ ਦੇ ਇਕ ਕਿਸਾਨ ਬਲਰਾਜ ਸਿੰਘ ਪੁੱਤਰ ਲੱਖਾ ਸਿੰਘ (36) ਨੇ ਆੜਤੀਏ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਕਿਸਾਨ ਆਪਣੇ ਪਿੱਛੇ ਪਤਨੀ ਅਤੇ ਇਕ 11 ਸਾਲ ਦਾ ਬੇਟਾ ਛੱਡ ਗਿਆ ਹੈ। ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕਰਦਿਆਂ ਆੜਤੀ ਰਣਜੀਤ ਸਿੰਘ ਖਿਲਾਫ ਪਰਚਾ ਦਰਜ ਕਰਕੇ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ।