ਚੰਡੀਗੜ੍ਹ: ਇੱਕ ਪਾਸੇ ਜਿੱਥੇ ਅੱਜ ਪੰਜਾਬ ਦੇ ਕਿਸਾਨ ਕਰਜ਼ਾ ਮਾਫ਼ੀ ਨੂੰ ਲੈ ਕੇ ਸੜਕਾਂ 'ਤੇ ਆਏ, ਉੱਥੇ ਹੀ ਦੂਜੇ ਪਾਸੇ ਫ਼ਰੀਦਕੋਟ ਵਿੱਚ ਇੱਕ ਕਿਸਾਨ ਨੇ ਕਰਜ਼ੇ ਦੇ ਬੋਝ ਕਾਰਨ ਖ਼ੁਦਕੁਸ਼ੀ ਕਰ ਲਈ। ਪਿੰਡ ਮੰਡਵਾਲਾ ਦੇ 43 ਸਾਲਾ ਕਿਸਾਨ ਜਗਦੇਵ ਸਿੰਘ ਉਰਫ਼ ਬੂਟਾ ਸਿੰਘ ਨੇ ਬੀਤੀ ਰਾਤ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ।



ਕਿਸਾਨ ਕੋਲ ਤਿੰਨ ਏਕੜ ਜ਼ਮੀਨ ਸੀ ਤੇ ਉਸ ਦੇ ਸਿਰ ਉੱਤੇ ਕਰੀਬ ਸੱਤ ਲੱਖ ਦਾ ਬੈਂਕ ਤੇ ਦੋ ਲੱਖ ਦਾ ਬਾਜ਼ਾਰ ਦਾ ਕਰਜ਼ਾ ਦੱਸਿਆ ਜਾ ਰਿਹਾ ਹੈ। ਕਿਸਾਨ ਕਈ ਦਿਨਾਂ ਤੋਂ ਆਪਣੀ ਬੇਟੀ ਦੇ ਵਿਆਹ ਨੂੰ ਲੈ ਕੇ ਪ੍ਰੇਸ਼ਾਨ ਸੀ। ਪੁਲਿਸ ਮਾਮਲਾ ਦਰਜ ਕਰਕੇ ਪੋਸਟਮਾਰਟਮ ਕਰਵਾ ਰਹੀ ਹੈ।