ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਤੇ ਆਰਥਿਕ ਤੰਗੀ ਦੇ ਮਾਰੇ ਮਜ਼ਦੂਰ ਨੇ ਕੀਤੀ ਖੁਦਕੁਸ਼ੀ..
ਏਬੀਪੀ ਸਾਂਝਾ | 19 Feb 2018 09:33 AM (IST)
ਚੰਡੀਗੜ੍ਹ- ਫਤਿਆਬਾਦ ਦੇ ਪਿੰਡ ਜੌਹਲ ਢਾਏ ਵਾਲਾ ਦੇ 35 ਸਾਲਾ ਦੇ ਕਿਸਾਨ ਮੁਖਤਿਆਰ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਕਰਜ਼ੇ ਕਾਰਨ ਖੁਦਕੁਸ਼ੀ ਕਰ ਲਈ ਹੈ। ਕਿਸਾਨ ਉੱਤੇ ਬੈਂਕ ਤੇ ਆੜ੍ਹਤੀਆਂ ਦੇ ਕਰੀਬ ਅੱਠ ਲੱਖ ਰੁਪਏ ਦਾ ਕਰਜ਼ਾ ਸੀ।ਕਿਸਾਨ ਦੀ ਕੁੱਲ ਢਾਈ ਏਕੜ ਜ਼ਮੀਨ ਸੀ, ਜਿਸ ਵਿਚੋਂ ਉਸ ਨੇ ਇਕ ਏਕੜ ਜ਼ਮੀਨ ਵੇਚ ਕੇ ਕੁਝ ਕਰਜ਼ਾ ਉਤਾਰ ਦਿੱਤਾ ਤੇ ਬਾਕੀ ਚੜ੍ਹੇ ਕਰਜ਼ੇ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਦੂਜੀ ਘਟਨਾ ਵਿੱਚ ਅਬੋਹਰ ਦੇ ਨੇੜਲੇ ਪਿੰਡ ਪੰਨੀਵਾਲਾ ਮਾਹਲਾ ਆਰਥਿਕ ਤੰਗੀ ਅਤੇ ਕਰਜ਼ੇ ਦੇ ਬੋਝ ਥੱਲੇ ਦੱਬੇ ਇਕ ਖੇਤ ਮਜ਼ਦੂਰ ਵਲੋਂ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਸੋਹਨ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦੇ ਚਾਰ ਧੀਆਂ ਤੇ ਇਕ ਪੁੱਤਰ ਹੈ। ਬੀਤੀ ਰਾਤ ਉਸ ਵਲੋਂ ਆਰਥਿਕ ਕਾਰਨ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ।