ਕਿਸਾਨ ਵੱਲੋਂ ਖੁਦ ਨੂੰ ਗੋਲੀ ਮਾਰਕੇ ਕੀਤੀ ਖੁਦਕੁਸ਼ੀ
ਏਬੀਪੀ ਸਾਂਝਾ | 19 Feb 2018 10:44 AM (IST)
ਚੰਡੀਗੜ੍ਹ-ਮੋਗਾ ਦੇ ਪਿੰਡ ਵਾਂਦਰ ਦੇ ਇੱਕ ਕਿਸਾਨ ਨੇ ਆਪਣੀ ਲਾਇਸੈਂਸੀ 12 ਬੋਰ ਦੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰਕੇ ਖੁਦਕੁਸ਼ੀ ਕਰ ਲਈ ਹੈ। ਪਰਿਵਾਰ ਮੁਤਾਬ ਕਿਸਾਨ ਦਲੀਪ ਸਿੰਘ (50) ਦਿਮਾਗੀ ਤੌਰ ਉੱਤੇ ਪਰੇਸ਼ਾਨ ਸੀ। ਪਰਿਵਾਰ ਕੱਲ ਸਵੇਰੇ ਪਿੰਡ ’ਚ ਧਾਰਮਿਕ ਸਥਾਨ ਉੱਤੇ ਮੱਥਾ ਟੇਕਣ ਗਿਆ ਸੀ ਤੇ ਇਸ ਦੌਰਾਨ ਕਿਸਾਨ ਦਲੀਪ ਸਿੰਘ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਪੁਲਿਸ ਵੱਲੋਂ ਧਾਰਾ 174 ਸੀਆਰਪੀਸੀ ਤਹਿਤ ਕਾਰਵਾਈ ਮਗਰੋਂ ਮ੍ਰਿਤਕ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਇਆ ਗਿਆ।