ਬਠਿੰਡਾ-ਪਿੰਡ ਫੂਸ ਮੰਡੀ ਵਸਨੀਕ ਮਲਕੀਤ ਸਿੰਘ (50) ਪੁੱਤਰ ਨਛੱਤਰ ਸਿੰਘ ਨੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਘਰ ਵਿਚ ਹੀ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ।
ਪਿੰਡ ਦੇ ਸਰਪੰਚ ਕਾਕਾ ਸਿੰਘ ਨੇ ਦੱਸਿਆ ਕਿ ਮਿ੍ਤਕ ਕਿਸਾਨ ਨੇ ਲਿਮਟ ਦੇ ਰੂਪ 'ਚ ਢਾਈ ਲੱਖ ਦਾ ਕਰਜ਼ਾ ਲਿਆ ਸੀ ਜੋ ਵੱਧ ਕੇ ਕਰੀਬ 4 ਲੱਖ ਰੁਪਏ ਹੋ ਚੁੱਕਾ ਹੈ। ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਕਤ ਕਿਸਾਨ ਨੇ ਅੱਜ ਘਰ ਅੰਦਰ ਹੀ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ।