ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਨੇੜੇ ਪੈਂਦੇ ਪਿੰਡ ਪਾਖਰਪੁਰਾ ਵਿੱਚ ਕਿਸਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਕਿਸਾਨ ਦੇ ਬੇਟੇ ਸਿਰ ਕੁਝ ਕਰਜ਼ਾ ਸੀ। ਇਸ ਕਾਰਨ ਲੋਕ ਉਸ ਕੋਲੋਂ ਪੈਸੇ ਮੰਗਦੇ ਸਨ। ਉਸ ਨੂੰ ਕਥਿਤ ਤੌਰ 'ਤੇ ਤੰਗ-ਪ੍ਰੇਸ਼ਾਨ ਕਰਦੇ ਸਨ। ਇਸ ਕਾਰਨ ਕਿਸਾਨ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨੀ ਵਿੱਚ ਸੀ। ਅੱਜ ਉਸ ਦੀ ਬਾਅਦ ਦੁਪਹਿਰ ਮੌਤ ਹੋ ਗਈ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਡਲ ਹੀ ਭੇਜ ਦਿੱਤਾ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕੁਝ ਖਾ ਕੇ ਆਤਮਹੱਤਿਆ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਮੌਤ ਦੇ ਅਸਲ ਕਾਰਨ ਕੀ ਹਨ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਹੋਵੇਗੀ। ਮ੍ਰਿਤਕ ਕਿਸਾਨ ਦਾ ਨਾਂ ਸੁਮਿੰਦਰ ਸਿੰਘ ਹੈ ਜੋ ਪਾਖਰਪੁਰਾ ਪਿੰਡ ਦਾ ਰਹਿਣ ਵਾਲ਼ਾ ਹੈ।